ਸੰਗਰੂਰ, 21 ਨਵੰਬਰ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਰਾਜ ਅੰਦਰ ਡੇਂਗੂ ਨੂੰ ਕੰਟਰੋਲ  ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ।ਇਸ ਸਬੰਧੀ ਐਸ.ਐਮ.ਓ ਡਾ. ਹਰਪ੍ਰੀਤ ਸਿੰਘ ਲੌਂਗੋਵਾਲ ਨੇ ਆਪਣੀ ਟੀਮ ਸਬ ਸੈਂਟਰ ਮੰਡੇਰ ਕਲਾਂ ਤੋਂ ਰਜਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਮੇਲ, ਬਰਿੰਦਰਪਾਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਹੋਰ ਕਰਮਚਾਰੀਆਂ ਸਮੇਤ ਸ ਹ ਸ ਸਕੂਲ ਕਿਲਾ ਭਰੀਆਂ ਵਿਖੇ ਭੇਜੀ ਗਈ।ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਨੇ ਟੀਮ ਸ਼ਲਾਘਾਯੋਗ ਉਪਰਾਲੇ ਨੂੰ ਦੇਖਦੇ ਹੋਏ ਸਮੁੱਚੀ ਟੀਮ ਦਾ ਧੰਨਵਾਦ ਕੀਤਾ।ਸ੍ਰੀਮਤੀ ਮੀਨਾ ਗਰਗ ਦੇ ਉੱਦਮ ਸਦਕਾ ਸਮੁੱਚੇ ਸਕੂਲ ਦੇ ਵੱਖ-ਵੱਖ ਕੋਨਿਆਂ ‘ਚ ਸਪਰੇਅ ਦਾ ਛਿੜਕਾਅ ਕੀਤਾ ਗਿਆ।ਰਜਿੰਦਰ ਕੁਮਾਰ ਮੰਡੇਰ ਮਲਟੀ ਪਰਪਜ ਹੈਲਥ ਵਰਕਰ ਮੇਲ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ `ਚ ਪੈਦਾ ਹੁੰਦਾ ਹੈ।ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ।ਬਰਿੰਦਰਪਾਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਡੇਂਗੂ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ।
ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚੱਲ ਰਹੀ ਹੈ।ਇਸ ਸਬੰਧੀ ਐਸ.ਐਮ.ਓ ਡਾ. ਹਰਪ੍ਰੀਤ ਸਿੰਘ ਲੌਂਗੋਵਾਲ ਨੇ ਆਪਣੀ ਟੀਮ ਸਬ ਸੈਂਟਰ ਮੰਡੇਰ ਕਲਾਂ ਤੋਂ ਰਜਿੰਦਰ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਮੇਲ, ਬਰਿੰਦਰਪਾਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਹੋਰ ਕਰਮਚਾਰੀਆਂ ਸਮੇਤ ਸ ਹ ਸ ਸਕੂਲ ਕਿਲਾ ਭਰੀਆਂ ਵਿਖੇ ਭੇਜੀ ਗਈ।ਮੁੱਖ ਅਧਿਆਪਕਾ ਸ੍ਰੀਮਤੀ ਪੰਕਜ ਨੇ ਟੀਮ ਸ਼ਲਾਘਾਯੋਗ ਉਪਰਾਲੇ ਨੂੰ ਦੇਖਦੇ ਹੋਏ ਸਮੁੱਚੀ ਟੀਮ ਦਾ ਧੰਨਵਾਦ ਕੀਤਾ।ਸ੍ਰੀਮਤੀ ਮੀਨਾ ਗਰਗ ਦੇ ਉੱਦਮ ਸਦਕਾ ਸਮੁੱਚੇ ਸਕੂਲ ਦੇ ਵੱਖ-ਵੱਖ ਕੋਨਿਆਂ ‘ਚ ਸਪਰੇਅ ਦਾ ਛਿੜਕਾਅ ਕੀਤਾ ਗਿਆ।ਰਜਿੰਦਰ ਕੁਮਾਰ ਮੰਡੇਰ ਮਲਟੀ ਪਰਪਜ ਹੈਲਥ ਵਰਕਰ ਮੇਲ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ `ਚ ਪੈਦਾ ਹੁੰਦਾ ਹੈ।ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ।ਬਰਿੰਦਰਪਾਲ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ ਨੇ ਦੱਸਿਆ ਕਿ ਜੇਕਰ ਕਿਸੇ ਨੂੰ ਡੇਂਗੂ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿੱਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					