ਅੰਮ੍ਰਿਤਸਰ, 22 ਨਵੰਬਰ (ਸੁਖਬੀਰ ਸਿੰਘ) – ਨਵ-ਨਿਯੁੱਕਤ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਨੇ ਅੱਜ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਕਾਰਜ਼ਜਭਾਰ ਸੰਭਾਲ ਲਿਆ ਹੈ।ਇਸ ਸਮੇਂ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਵੱਡੇ ਭਾਗਾਂ ਨਾਲ ਗੁਰੂ ਨਗਰੀ ਵਿੱਚ ਸੇਵਾ ਦਾ ਮੌਕਾ ਮਿਲਦਾ ਹੈ।
ਆਈ.ਪੀ.ਐਸ ਭੁੱਲਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਿੱਚ ਕਾਨੂੰਨ ਵਿਵਸਥਾ ਅਤੇ ਅਮਨ ਸ਼ਾਂਤੀ ਨੂੰ ਬਹਾਲ ਰੱਖਣਾ ਉਨਾਂ ਦੀ ਮੁੱਖ ਤਰਜ਼ੀਹ ਹੋਵੇਗੀ।ਉਨਾਂ ਕਿਹਾ ਕਿ ਸਮਾਜ ਦੇ ਮਾੜੇ ਅਨਸਰਾਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਖਿਲਾਫ ਪ੍ਰੋਫੈਸ਼ਨਲ ਤਰੀਕੇ ਨਾਲ ਜ਼ੀਰੋ ਟੌਲਰੈਂਸ ਪਾਲਿਸੀ ਤਹਿਤ ਕੰਮ ਕੀਤਾ ਜਾਵੇਗਾ।ਦਿਨ ਰਾਤ ਸਮੇਂ ਪੁਲਿਸ ਦੀ ਵਿਜ਼ੀਬਿਲਟੀ ਵਧਾ ਕੇ ਸਾਈਬਰ ਕਰਾਇਮ ਵੱਲ ਵਿਸ਼ੇਸ਼ ਧਿਆਨ ਦੇ ਕੇ ਠੱਗੀ ਕਰਨ ਵਾਲਿਆਂ ਦੇ ਖਿਲਾਫ਼ ਮੁਹਿੰਮ ਚਲਾਈ ਜਾਵੇਗੀ।ਨਸ਼ੇ ਨੂੰ ਖਤਮ ਕਰਨ ਲਈ ਲੋਕਾਂ ਅਤੇ ਮੀਡੀਆ ਦੇ ਸਹਿਯੋਗ ਦੀ ਉਨਾਂ ਆਸ ਜਤਾਈ।ਉਨਾਂ ਕਿਹਾ ਕਿ ਪਬਲਿਕ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇਗਾ।ਗੁਰੂ ਨਗਰੀ ਅੰਮ੍ਰਿਤਸਰ ਵਿਖੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਨਤਮਸਤਕ ਹੋਣ ਲਈ ਆਉਂਦੇ ਸਰਧਾਲਆਂ ਤੇ ਯਾਤਰੀਆਂ ਦੀ ਸੁਰਖਿਆ ਅਤੇ ਟਰੈਫਿਕ ਨੂੰ ਨਿਰਵਿਘਨ ਚਲਾਉਣ ਵੱਲ ਖਾਸ ਧਿਆਨ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਬਹਾਦਰ ਫੋਰਸ ਹੈ, ਜੋ ਬਹੁਤ ਵਧੀਆ ਤਰੀਕੇ ਨਾਲ ਡਿਊਟੀ ਕਰ ਰਹੀ ਹੈ।ਪੁਲਿਸ ਕਰਮਚਾਰੀਆਂ ਦੀ ਭਲਾਈ ਲਈ ਵੱਲ ਖਾਸ ਧਿਆਨ ਦੇ ਕੇ ਉਹਨਾਂ ਦੀਆਂ ਮੁਸ਼ਕਲਾ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਆਈ.ਜੀ.ਪੀ ਰੋਪੜ ਰੇਂਜ ਤਾਇਨਾਤ ਸਨ ਅਤੇ ਉਹ ਕਈ ਅਹਿਮ ਅਹੁੱਦਿਆਂ ‘ਤੇ ਅਹਿਮ ਸੇਵਾਵਾਂ ਨਿਭਾਅ ਚੁੱਕੇ ਹਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …