Friday, October 18, 2024

ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਲਈ ਭਾਕਿਯੂ (ਕਾਦੀਆਂ) ਸਹਿਯੋਗ ਲਈ ਤਿਆਰ – ਗਿਆਸਪੁਰਾ

ਸਮਰਾਲਾ 22 ਨਵੰਬਰ (ਇੰਦਰਜੀਤ ਸਿੰਘ ਕੰਗ) – ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਦੀ ਚੋਣਾਂ ਲਈ ਵੋਟਾਂ ਬਣਾਈਆਂ ਜਾ ਰਹੀਆਂ ‘ਚ ਸਹਿਯੋਗ ਲਈ ਭਾਕਿਯੂ (ਕਾਦੀਆਂ) ਤਿਆਰ ਹੈ।ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੁਆਰਾ ਇੱਕ ਮੀਟਿੰਗ ਦੌਰਾਨ ਕੀਤਾ ਗਿਆ।ਉਨਾਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸਿੱਖ ਇਨ੍ਹਾਂ ਚੋਣਾਂ ਸਬੰਧੀ ਵੱਧ ਤੋਂ ਵੱਧ ਅੱਗੇ ਆ ਕੇ ਵੋਟਾਂ ਬਣਵਾਉਣ, ਜਿਸ ਲਈ ਬੀ.ਕੇ.ਯੂ (ਕਾਦੀਆਂ) ਵੋਟਾਂ ਬਣਾਉਣ ਲਈ ਪਿੰਡ-ਪਿੰਡ ਜਾ ਕੇ ਵਿਸ਼ੇਸ਼ ਸਹਿਯੋਗ ਦੇਵੇਗੀ।ਉਨਾਂ ਕਿਹਾ ਕਿ ਪਿੰਡਾਂ ਦੇ ਜਿਆਦਾਤਰ ਲੋਕ ਇਨ੍ਹਾਂ ਵੋਟਾਂ ਤੋਂ ਜਾਣੂ ਨਹੀਂ ਹਨ, ਇਸ ਲਈ ਸ਼੍ਰੋਮਣੀ ਕਮੇਟੀ ਵੱਧ ਤੋਂ ਵੱਧ ਵਰਕਰਾਂ ਦੀਆਂ ਡਿਊਟੀਆਂ ਲਗਾ ਕੇ ਸਿੱਖ ਵੋਟਰਾਂ ਨੂੰ ਜਾਣਕਾਰੀ ਦੇਵੇ।ਉਨ੍ਹਾਂ ਆਸ ਜਤਾਈ ਕਿ ਮੌਜੂਦਾ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰ ਉਨਾਂ ਦੀ ਇਸ ਅਪੀਲ ਨੂੰ ਜਰੂਰ ਮਨਜ਼ੂਰ ਕਰਨਗੇ।ਮੀਟਿੰਗ ਵਿੱਚ ਹਰਪ੍ਰੀਤ ਸਿੰਘ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ, ਜਥੇਦਾਰ ਰਜਿੰਦਰ ਸਿੰਘ ਬਾਲਿਓਂ, ਮੋਹਣ ਸਿੰਘ ਬਾਲਿਓਂ ਬਲਾਕ ਪ੍ਰਧਾਨ ਤੇ ਹੋਰ ਆਗੂ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …