Friday, October 18, 2024

ਪੇਂਡੂ ਯੂਥ ਕਲੱਬਾਂ ਨੂੰ ਯੁਵਕ ਸੇਵਾਵਾਂ ਵਿਭਾਗ ਵਲੋਂ ਦਿੱਤੀ ਜਾਵੇਗੀ ਸਹਾਇਤਾ ਰਾਸ਼ੀ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਖੇਡ ਨਾਲ ਜੋੜਣ ਲਈ ਸਹਾਇਤਾ ਰਾਸ਼ੀ ਪ੍ਰਦਾਨ ਕਰ ਰਹੀ ਹੈ।ਜਿਸ ਤਹਿਤ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਰੁਝਾਨ ਵਧੇਗਾ।ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਸਪਾਲ ਸਿੰਘ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਪੇਂਡੂ ਯੂਥ ਕਲੱਬਾਂ ਨੂੰ ਉਤਸ਼ਾਹਿਤ ਕਰਨ ਲਈ ਸਹਾਇਤਾ ਗ੍ਰਾਂਟ ਪ੍ਰਦਾਨ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਵਿਭਾਗ ਨਾਲ ਸਬੰਧਤ ਮਾਨਤਾ ਪ੍ਰਾਪਤ ਸਰਗਰਮ ਯੂਥ ਕਲੱਬ ਜੇਕਰ ਸਹਾਇਤਾ ਗਰਾਂਟ ਲੈਣ ਦੇ ਇਛੁੱਕ ਹਨ ਤਾਂ ਉਹ ਆਪਣੀ ਤਿੰਨ ਸਾਲ ਦੀ ਪ੍ਰਗਤੀ ਰਿਪੋਰਟ 16 ਦਸੰਬਰ ਤੱਕ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਅੰਮ੍ਰਿਤਸਰ ਦੇ ਕਮਰਾ ਨੰ: 218-219, ਦੂਸਰੀ ਮੰਜ਼ਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫਤਰ ਵਿਖੇ ਜਮਾਂ ਕਰਵਾਉਣ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਕਮੇਟੀ ਕਲੱਬਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਕੇ ਅਗਲੇਰੀ ਕਾਰਵਾਈ ਕਰੇਗੀ।ਜਸਪਾਲ ਸਿੰਘ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 96460-20541 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …