Friday, October 18, 2024

ਖਾਲਸਾ ਕਾਲਜ ਦੇ ਵਿਦਿਆਰਥੀ ਨੇ ਸਾਹਿਤਕ ਕੁਇਜ਼ ਮੁਕਾਬਲੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਭਾਸ਼ਾ ਵਿਭਾਗ ਪੰਜਾਬ ਦੁਆਰਾ ਕਰਵਾਏ ਗਏ ਰਾਜ-ਪੱਧਰੀ ਸਾਹਿਤਕ ਕੁਇਜ਼ ਮੁਕਾਬਲੇ ’ਚ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਇਸ ਉਪਲੱਬਧੀ ’ਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਾਹਿਬਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਹਿਬਜੀਤ ਸਿੰਘ ਬੀ.ਏ ਸਮੈਸਟਰ 5ਵਾਂ ਦਾ ਵਿਦਿਆਰਥੀ ਹੈ ਅਤੇ ਸਾਹਿਤ ਸਭਾ ਦੀਆਂ ਸਰਗਰਮੀਆਂ ’ਚ ਹਿੱਸਾ ਲੈਂਦਾ ਹੈ।
ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਹਰ ਸਾਲ ਵਿਦਿਆਰਥੀਆਂ ਦੇ ਦੋ-ਪੱਧਰੀ ਮੁਕਾਬਲੇ ਕਰਵਾਉਂਦਾ ਹੈ।28 ਅਗਸਤ ਨੂੰ ਜ਼ਿਲ੍ਹਾ-ਪੱਧਰੀ ਮੁਕਾਬਲਿਆਂ ’ਚ ਵਿਦਿਆਰਥੀ ਸਾਹਿਬਜੀਤ ਸਿੰਘ ਨੇ ਜ਼ਿਲ੍ਹੇ ਭਰ ਦੇ ਕਾਲਜਾਂ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ ਅਤੇ 17 ਨਵੰਬਰ ਨੂੰ ਸਰਕਾਰੀ ਕਾਲਜ ਫ਼ਾਰ ਵੁਮੈਨ ਲੁਧਿਆਣਾ ਵਿਖੇ ਹੋਏ ਰਾਜ-ਪੱਧਰੀ ਮੁਕਾਬਲਿਆਂ ’ਚ ਪੰਜਾਬ ਭਰ ਦੇ ਕਾਲਜਾਂ ’ਚੋਂ ਆਈਆਂ ਜੇਤੂ ਟੀਮਾਂ ਦੇ ਸਖਤ ਮੁਕਾਬਲੇ ’ਚੋਂ ਤੀਜਾ ਸਥਾਨ ਹਾਸਲ ਕੀਤਾ।ਪੰਜਾਬ ਪੱਧਰੀ ਮੁਕਾਬਲੇ ’ਚੋਂ ਜਿੱਤ ਹਾਸਲ ਕਰਕੇ ਆਏ ਸਾਹਿਬਜੀਤ ਸਿੰਘ ਨੂੰ ‘ਜੀ ਆਇਆ’ ਕਹਿੰਦਿਆਂ ਡਾ. ਮਹਿਲ ਸਿੰਘ ਨੇ ਹੋਰ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।
ਇਸ ਮੌਕੇ ਪੰਜਾਬੀ ਵਿਭਾਗ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬੀ ਵਿਭਾਗ ਦੀ ਵੱਖਰੀ ਲਾਇਬ੍ਰੇਰੀ ਅਤੇ ਪੰਜਾਬੀ ਵਿਭਾਗ ਦੀ ਸਾਹਿਤ ਸਭਾ ਵਿਦਿਆਰਥੀਆਂ ਨੂੰ ਸਾਹਿਤ ਨਾਲ ਜੋੜਨ ਲਈ ਯਤਨਸ਼ੀਲ ਹਨ।
ਡਾ. ਮਹਿਲ ਸਿੰਘ ਨੇ ਆਪਣੇ ਦਫ਼ਤਰ ਵਿਖੇ ਰਜਿਸਟਰਾਰ ਪ੍ਰੋ: ਦਵਿੰਦਰ ਸਿੰਘ, ਹੀਰਾ ਸਿੰਘ ਦੀ ਮੌਜ਼ੂਦਗੀ ’ਚ ਵਿਦਿਆਰਥੀ ਦਾ ਮੂੰਹ ਮਿੱਠਾ ਵੀ ਕਰਵਾਇਆ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …