Monday, June 30, 2025
Breaking News

ਪੈਰਾਮਾਊਂਟ ਸਕੂਲ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ

ਸੰਗਰੂਰ, 27 ਨਵੰਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਵਿੱਚ ਬੱਚਿਆਂ ਦੁਆਰਾ ਜਪੁਜੀ ਸਾਹਿਬ ਅਤੇ ਆਨੰਦ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸ਼ਬਦ ਕੀਰਤਨ ਕਰ ਕੇ ਅਰਦਾਸ ਕੀਤੀ।ਉਪਰੰਤ ਬੱਚਿਆਂ ਅਤੇ ਸਮੂਹ ਸਟਾਫ ਨੂੰ ਦੇਗ ਵਰਤਾਈ ਗਈ।ਸਮਾਰੋਹ ਦੌਰਾਨ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਹਨਾਂ ਦੇ ਉਪਦੇਸ਼ ਬਾਰੇ ਬੱਚਿਆਂ ਨੂੰ ਦੱਸਿਆ।ਇਸ ਦੇ ਨਾਲ ਹੀ ਉਹਨਾਂ ਨੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …