ਅੰਮ੍ਰਿਤਸਰ, 30 ਨਵੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣਕਾਰ ਅਫਸਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਐਲ ਮੈਮੋਰੀਅਲ
ਇੰਸਟੀਚਿਊਟ ਆਫ ਐਜੂਕੇਸ਼ਨ ਮੂਧਲ ਵਿਖੇ ਸਵੀਪ ਗਤੀਵਿਧੀਆਂ ਅਧੀਨ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿੱਚ ਮੇਹਿੰਦੀ ਅਤੇ ਰੰਗੋਲੀ ਮੁਕਾਬਲੇ ਕਰਵਾਏ ਗਏ।ਕਾਲਜ ਦੇ ਬੱਚਿਆਂ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ।ਵਿਦਿਆਰਥੀਆਂ ਨੂੰ ਆਉਣ ਵਾਲੀਆਂ ਚੋਣਾਂ ਲਈ ਨਵੇਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਾਉਣ ਲਈ ਅਪੀਲ ਕੀਤੀ ਗਈ।ਇਸ ਮੌਕੇ ਸ਼੍ਰੀਮਤੀ ਨੀਲਮ ਮਹੇ, ਡਿਪਟੀ ਡਾਇਰੈਕਟਰ-ਕਮ-ਡੈਡੀਕੇਟਿਡ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰ, 018-ਅੰਮ੍ਰਿਤਸਰ ਪੂਰਬੀ, ਪ੍ਰਿੰਸੀਪਲ ਡਾ. ਮੋਨਾ, ਨਰੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਗੌਰਵ ਕੁਮਾਰ, ਕੈਰੀਅਰ ਕਾਊਂਸਲਰ ਅਤੇ ਹੋਰ ਵਿਦਿਆਰਥੀ ਹਾਜ਼ਰ ਸਨ।
Check Also
ਸਰਬਜੀਤ ਸਿੰਘ ਸੰਧੂ ਦੀ ਪੁਸਤਕ ‘ਲੰਮਾ ਪੰਧ ਵਫ਼ਾ ਦਾ‘ ਅਤੇ ‘ਸਾਂਵਲੇ ਰੰਗ ਦੀ ਕੁੜੀ ‘ਤੇ ਚਰਚਾ
ਅੰਮ੍ਰਿਤਸਰ, 27 ਅਪ੍ਰੈਲ (ਦੀਪ ਦਵਿੰਦਰ ਸਿੰਘ) – ਰਾਬਤਾ ਮੁਕਾਲਮਾ ਕਾਵਿ ਮੰਚ ਵੱਲੋਂ ਸਰਬਜੀਤ ਸਿੰਘ ਸੰਧੂ …
Punjab Post Daily Online Newspaper & Print Media