ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅੱਜ ਪਿੱਛਲੇ ਦਿਨੀ
ਅਕਾਲ ਚਲਾਣਾ ਕਰ ਗਏ ਭਰਪੂਰ ਸਿੰਘ ਧਨੌਲਾ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਉਨ੍ਹਾਂ ਦੇ ਨਮਿਤ ਰੱਖੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ।ਉਨਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਉਪਰੰਤ ਹਾਜ਼ਰੀਨ ਸੰਗਤ ਨਾਲ ਵਿਚਾਰਾਂ ਕਰਦਿਆਂ ਕਿਹਾ ਕਿ ਸਵ. ਭਰਪੂਰ ਸਿੰਘ ਧਨੌਲਾ ਨੇ ਆਪਣੇ ਜੀਵਨ ਦੌਰਾਨ ਸਮਾਜਿਕ ਸੁਧਾਰ ਲਈ ਅਨੇਕਾਂ ਹੀ ਸੇਵਾਵਾਂ ਦਿੱਤੀਆਂ।ਉਨ੍ਹਾਂ ਦੀ ਘਾਟ ਹਮੇਸ਼ਾਂ ਰੜਕਦੀ ਰਹੇਗੀ।ਇਸ ਮੌਕੇ ਜਥੇਬੰਦਕ ਸਕੱਤਰ ਗੋਵਿੰਦ ਸਿੰਘ ਸੰਧੂ, ਜਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ, ਕਿਸਾਨ-ਮਜ਼ਦੂਰ ਵਿੰਗ ਦੇ ਪ੍ਰਧਾਨ ਗੁਰਤੇਜ ਸਿੰਘ ਅਸਪਾਲ, ਓਂਕਾਰ ਸਿੰਘ ਬਰਾੜ, ਗੁਰਦਿੱਤ ਸਿੰਘ ਬਰਾੜ ਮੀਡੀਆ ਇੰਚਾਰਜ, ਬੀਬੀ ਕਰਮਜੀਤ ਕੌਰ ਸ਼ਹਿਰੀ ਪ੍ਰਧਾਨ, ਬੀਬੀ ਮਨਵੀਰ ਕੌਰ ਰਾਹੀ, ਹਰਿੰਦਰਜੀਤ ਸਿੰਘ, ਜੱਸੀ ਸਿੰਘ, ਕਮਲ ਸਿੰਘ, ਅਮਨਦੀਪ ਸਿੰਘ ਤੇ ਹੋਰ ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …
Punjab Post Daily Online Newspaper & Print Media