Monday, July 14, 2025
Breaking News

ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਲਗਾਏ ਜਾਣਗੇ ਸੀ.ਸੀ.ਟੀ.ਵੀ ਕੈਮਰੇ – ਧਾਲੀਵਾਲ

ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪਿੱਛਲੇ ਦਿਨੀ ਅਜਨਾਲਾ ਸ਼ਹਿਰ ਵਿੱਚ ਤਿੰਨ ਚਾਰ ਦੁਕਾਨਾਂ ਵਿੱਚ ਹੋਈਆਂ ਚੋਰੀਆਂ ਦੇ ਮੱਦੇਨਜ਼ਰ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਸ਼ਹਿਰ ਦੇ ਦੁਕਾਨਦਾਰ ਭਰਾਵਾਂ ਨੂੰ ਮਿਲੇ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਵਿੱਚ ਪੁਲਿਸ ਦੀ ਗਸ਼ਤ ਵਧਾਈ ਜਾਵੇਗੀ ਅਤੇ ਰਾਤ ਵੇਲੇ ਦਾ ਨਾਕਾ ਵੀ ਲਗਾਇਆ ਜਾਵੇਗਾ।ਉਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਤੁਹਾਡਾ ਨੁਕਸਾਨ ਸਾਡਾ ਨੁਕਸਾਨ ਹੈ।ਅਸੀਂ ਚਾਹੰਦੇ ਹਾਂ ਕਿ ਤੁਹਾਡਾ ਵਪਾਰ ਵਧੇ।
ਧਾਲੀਵਾਲ ਨੇ ਕਿਹਾ ਕਿ ਅਜਨਾਲਾ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਸੀ.ਸੀ.ਟੀ.ਵੀ ਕੈਮਰੇ ਜਲਦ ਹੀ ਲਗਵਾ ਦਿੱਤੇ ਜਾਣਗੇ।ਉਨਾਂ ਦੱਸਿਆ ਕਿ ਨਗਰ ਪੰਚਾਇਤ ਰਾਹੀਂ ਸ਼ਹਿਰ ਵਿੱਚ 5 ਤੋਂ 6 ਚੋਂਕੀਦਾਰਾਂ ਦੀ ਭਰਤੀ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਬਾਰਡਰ ਏਰੀਆ ਹੋਣ ਕਰਕੇ ਇਥੇ ਕੁੱਝ ਮਾੜੇ ਅਨਸਰ ਇਹ ਕੰਮ ਕਰ ਰਹੇ ਹਨ। ਜਿਨ੍ਹਾਂ ’ਤੇ ਜਲਦੀ ਹੀ ਨਕੇਲ ਕੱਸੀ ਜਾਵੇਗੀ।ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਕਾਰ ਇਹੋ ਜਿਹੀ ਮੰਦਭਾਗੀਆਂ ਘਟਨਾਵਾਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰੇਗੀ ਅਤੇ ਨਸ਼ੇ ਦੇ ਕਾਰੋਬਾਰੀਆਂ ਦੇ ਖਿਲਾਫ਼ ਸਾਡੀ ਮੁਹਿੰਮ ਜਾਰੀ ਹੈ।
ਧਾਲੀਵਾਲ ਨੇ ਦੱਸਿਆ ਕਿ ਫਤਿਹਗੜ੍ਹ-ਰਮਦਾਸ ਦੀ ਸੜ੍ਹਕ ਦਾ ਕੰਮ ਸ਼ੁਰੂ ਹੋ ਚੁੱਕਾ ਹੈ।ਜਿਸ ਨੂੰ ਕਿ 55 ਕਰੋੜ ਰੁਪਏ ਦੀ ਲਾਗਤ ਨਾਲ ਪੂਰਾ ਕੀਤਾ ਜਾਵੇਗਾ।ਇਸ ਮੌਕੇ ਨਗਰ ਪੰਚਾਇਤੀ ਦੇ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਜਸਵਿੰਦਰ ਸਿੰਘ ਛੀਨਾ, ਰਮੇਸ਼ ਮਹਾਜਨ, ਅਵਤਾਰ ਸਿੰਘ ਟੀਟੂ, ਸੁਰਿੰਦਰ ਕੁਮਾਰ ਅਤੇ ਰਛਪਾਲ ਸਿੰਘ ਵੀ ਹਾਜ਼ਰ ਸਨ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …