Monday, July 8, 2024

ਭਾਰਤੀਯ ਅੰਬੇਡਕਰ ਮਿਸ਼ਨ ਵਲੋਂ ਬਾਬਾ ਸਾਹਿਬ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਮੈਡੀਕਲ ਕੈਂਪ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਦੇਸ਼ ਦੀ ਪ੍ਰਸਿੱਧ ਸਮਾਜਿਕ ਜਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ (ਭਾਰਤ) ਵਲੋਂ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੌਮੀ ਜਨਰਲ ਸਕੱਤਰ ਜਗਸੀਰ ਸਿੰਘ ਖੇੜੀਂ ਚੰਦਵਾ ਤੇ ਬਿੰਦਰ ਸਿੰਘ ਮੰਗਵਾਲ ਦੀ ਅਗਵਾਈ ਹੇਠ ਭਾਰਤੀ ਸਵਿਧਾਨ ਦੇ ਨਿਰਮਾਤਾ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸੰਗਰੂਰ ਨੇੜਲੇ ਪਿੰਡ ਮੰਗਵਾਲ ਦੀ ਭਗਵਾਨ ਵਾਲਮੀਕਿ ਧਰਮਸ਼ਾਲਾ ਵਿਖੇ ਸਮਾਜ ਸੇਵਿਕਾ ਪ੍ਰੀਤੀ ਮਹੰਤ ਅਤੇ ਨੌਜਵਾਨ ਸਭਾ ਤੇ ਸਮੂਹ ਪਿੰਡ ਦੇ ਸਹਿਯੋਗ ਨਾਲ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਮੈਡਮ ਪੂਨਮ ਕਾਂਗੜਾ ਮੁੱਖ ਸਰਪ੍ਰਸਤ ਭਾਰਤੀਯ ਅੰਬੇਡਕਰ ਮਿਸ਼ਨ ਨੇ ਸ਼ਿਰਕਤ ਕੀਤੀ।ਕੈਂਪ ਵਿੱਚ ਹਰ ਪ੍ਰਕਾਰ ਦੇ ਰੋਗਾਂ ਦੇ ਮਾਹਿਰ ਡਾ. ਹਿਮਾਂਸ਼ੂ ਗਰਗ (ਐਮ.ਡੀ) ਮੈਡੀਸਨ ਸਿਵਲ ਹਸਪਤਾਲ ਸੰਗਰੂਰ ਅਤੇ ਉਨ੍ਹਾਂ ਦੀ ਟੀਮ ਵਲੋਂ ਕਰੀਬ 480 ਮਰੀਜ਼ਾਂ ਦਾ ਚੇਅਕੱਪ ਕੀਤਾ ਅਿਤੇ ਬੌਬੀ ਲੈਬੋਰਟਰੀ ਟੇਸਟ ਮੁਫਤ ਕੀਤੇ ਗਏ ਅਤੇ ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਗਈਆਂ।ਮੈਡਮ ਪੂਨਮ ਕਾਂਗੜਾ ਅਤੇ ਪਹੁੰਚੇ ਹੋਰ ਮਹਿਮਾਨਾਂ ਨੇ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।ਕੈਂਪ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਮੁਕੇਸ਼ ਰਤਨਾਕਰ ਸੂਬਾ ਪ੍ਰਧਾਨ ਯੂਥ ਵਿੰਗ, ਕਮਲ ਕੁਮਾਰ ਗੋਗਾ ਸੂਬਾ ਜਨਰਲ ਸਕੱਤਰ, ਸੁਖਪਾਲ ਸਿੰਘ ਭੰਮਾਬੱਦੀ ਜਿਲ੍ਹਾ ਪ੍ਰਧਾਨ ਸੰਗਰੂਰ, ਜਸਵੰਤ ਸਿੰਘ ਬਰਨਾਲਾ, ਗੁਰਪ੍ਰੀਤ ਸਿੰਘ ਫੌਜੀ, ਬੀਬੀ ਪਰਮਜੀਤ ਕੌਰ ਮੰਗਵਾਲ ਆਦਿ ਹਾਜ਼ਰ ਸਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …