Sunday, January 5, 2025

ਸਾਡੇ ਦੇਸ਼ ਦੇ ਬੱਚਿਆਂ ਵਿੱਚ ਹੁਨਰ ਦੀ ਘਾਟ ਨਹੀਂ – ਐਨ.ਆਰ.ਆਈ ਦਲੀਪ ਸਿੰਘ

ਐਮ.ਐਂਡ.ਐਮ ਪਬਲਿਕ ਸਕੂਲ ਸਾਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਸੰਗਰੂਰ, 4 ਦਸੰਬਰ (ਜਗਸੀਰ ਲੌਂਗੋਵਾਲ)- ਐਮ.ਐਂਡ.ਐਮ ਪਬਲਿਕ ਸਕੂਲ ਨਾਗਰੀ ਵਿਖੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲੀ ਬੱਚਿਆਂ ਨੇ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਖੂਬ ਰੰਗ ਬੰਨ ਕੇ ਵਾਹ ਵਾਹ ਖੱਟੀ।ਸਮਾਗਮ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨਿਊਜ਼ੀਲੈਂਡ ਇਕਾਈ ਦੇ ਬੁਲਾਰੇ ਦਲੀਪ ਸਿੰਘ ਐਨ.ਆਰ.ਆਈ ਮੁੱਖ ਮਹਿਮਾਨ ਸਨ, ਜਦਕਿ ਪਾਰਟੀ ਦੇ ਪੀ.ਏ.ਸੀ ਮੈਂਬਰ ਬਹਾਦਰ ਸਿੰਘ ਭਸੌੜ ਅਤੇ ਜਿਲ੍ਹਾ ਸੰਗਰੂਰ ਦੇ ਪ੍ਰਧਾਨ ਹਰਜੀਤ ਸਿੰਘ ਸੰਜੂਮਾਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਜਿੰਨਾਂ ਨੁੂੰ ਸਕੂਲ ਮੈਨੇਜਮੈਂਟ ਵਲੋਂ ਪ੍ਰਿੰਸੀਪਲ ਰਮਨਦੀਪ ਕੌਰ ਵਲੋਂ ਸਨਮਾਨਿਤ ਕੀਤਾ ਗਿਆ।
ਸੱਭਿਆਚਾਰਕ ਸਮਾਗਮ ਦੌਰਾਨ ਬੱਚਿਆਂ ਨੇ ਗਿੱਧਾ, ਭੰਗੜਾ, ਡਾਂਸ, ਕੋਰਿਓਗ੍ਰਾਫੀ ਆਦਿ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਹਾਜ਼ਰੀਨ ਦਾ ਮਨੋਰੰਜ਼ਨ ਕੀਤਾ।ਪ੍ਰਿੰਸੀਪਲ ਰਮਨਦੀਪ ਕੌਰ ਨੇ ਸਕੂਲ ਦੀ ਸਾਲਾਨਾ ਕਾਰਗਜ਼ਾਰੀ ਦੀ ਰਿਪੋਰਟ ਪੇਸ਼ ਕੀਤੀ।ਮਹਿਮਾਨਾਂ ਵਲੋਂ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਦਲੀਪ ਸਿੰਘ ਨਿਊਜ਼ੀਲੈਂਡ ਨੇ ਕਿਹਾ ਕਿ ਸਾਡੇ ਦੇਸ਼ ਦੇ ਬੱਚਿਆਂ ਵਿੱਚ ਹੁਨਰ ਦੀ ਘਾਟ ਨਹੀਂ ਹੈ, ਬਸ ਲੋੜ ਹੈ ਇਨ੍ਹਾਂ ਹੋਣਹਾਰ ਬੱਚਿਆਂ ਨੂੰ ਸਹੀ ਸੇਧ ਅਤੇ ਮੌਕੇ ਪ੍ਰਦਾਨ ਕਰਨ ਦੀ।ਉਨ੍ਹਾਂ ਬੱਚਿਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਬੱਚਿਆਂ ਨੂੰ ਪੜ੍ਹਾਈ ਅਤੇ ਖੇਡਾਂ ਵਿੱਚ ਕਾਮਯਾਬ ਹੋ ਕੇ ਮਾਪਿਆਂ ਤੇ ਸਕੂਲ ਦਾ ਨਾਂਅ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਰਨਵੀਰ ਸਿੰਘ ਸੰਗਰੂਰ, ਅਰਸ਼ਦੀਪ ਸੰਧੂ ਰੋਗਲਾ ਤੋਂ ਇਲਾਵਾ ਸਮੂਹ ਸਕੂਲ ਸਟਾਫ ਅਤੇ ਬੱਚਿਆਂ ਦੇ ਮਾਪੇ ਹਾਜ਼ਰ ਸਨ।

Check Also

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ …