Sunday, January 5, 2025

ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ – ਧਾਲੀਵਾਲ

ਅੰਮ੍ਰਿਤਸਰ 4 ਦਸੰਬਰ (ਸੁਖਬੀਰ ਸਿੰੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਨਾਲ ਜਲਦ ਹੀ ਪੰਜਾਬ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ।ਇਹ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਚੋਂ ਰੈਸਲਿੰਗ ਖਿਡਾਰੀ ਸਤਨਾਮ ਸਿੰਘ ਪਿੰਡ ਬਲੋਕੇ ਬਰਨਾਲਾ ਦਾ ਆਪਣੇ ਨਿਵਾਸ ਸਥਾਨ ਪੁੱਜਣ ‘ਤੇ ਸਵਾਗਤ ਕਰਦਿਆਂ ਕੀਤਾ।ਉਨਾਂ ਕਿਹਾ ਕਿ ਪੰਜਾਬ ਦੇ ਗੱਭਰੂ ਦੇਸ਼ ਵਿਦੇਸ਼ ਵਿੱਚ ਨਾਮਨਾ ਖਟ ਕੇ ਦੇਸ਼ ਅਤੇ ਸੂਬੇ ਦੇ ਨਾਂ ਵੀ ਰੌਸ਼ਨ ਕਰ ਰਹੇ ਹਨ।
ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਖੇਡਾਂ ਪ੍ਰਤੀ ਕਾਫ਼ੀ ਸੁਹਿਰਦ ਨੀਤੀ ਅਪਣਾਈ ਹੈ ਅਤੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕੌਮਾਂਤਰੀ ਪੱਧਰ ਤੇ ਮੁਕਾਬਲਿਆਂ ਦੀ ਤਿਆਰੀ ਲਈ ਖਿਡਾਰੀਆਂ ਨੂੰ ਵਿੱਤੀ ਮਦਦ ਦਿੱਤੀ ਗਈ ਹੈ।
ਧਾਲੀਵਾਲ ਨੇ ਕਿਹਾ ਕਿ ਸਤਨਾਮ ਸਿੰਘ ਪਹਿਲਾਂ ਬਾਸਕਿਟ ਬਾਲ ਦਾ ਖਿਡਾਰੀ ਵੀ ਰਿਹਾ ਹੈ ਅਤੇ ਹੁਣ ਰੈਸਲਿੰਗ ਵਿੱਚ ਵੀ ਆਪਣਾ ਨਾਂ ਚਮਕਾ ਰਿਹਾ ਹੈ।ਜਿਸ ਤਰ੍ਹਾਂ ਖਲੀ ਨੇ ਰੈਸਲਿੰਗ ਵਿੱਚ ਦੇਸ਼ ਅਤੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ, ਉਸੇ ਤਰ੍ਹਾਂ ਸਤਨਾਮ ਸਿੰਘ ਵੀ ਨਾਂ ਰੌਸ਼ਨ ਕਰੇਗਾ।ਉਨਾਂ ਕਿਹਾ ਕਿ ਇਸ ਖਿਡਾਰੀ ਨੂੰ ਖੇਡ ਮੇਲਿਆਂ ਵਿੱਚ ਲੈ ਕੇ ਜਾਵਾਂਗੇ, ਤਾਂ ਜੋ ਪੰਜਾਬ ਦੇ ਨੌਜਵਾਨਾਂ ਇਸ ਤੋਂ ਕੁੱਝ ਸੇਧ ਮਿਲ ਸਕੇ।ਸਤਨਾਮ ਸਿੰਘ ਨੂੰ ਜਲਦ ਹੀ ਮੁੱਖ ਮੰਤਰੀ ਪੰਜਾਬ ਨਾਲ ਵੀ ਮਿਲਾਇਆ ਜਾਵੇਗਾ।

Check Also

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ …