Saturday, April 18, 2026

ਜਿਲ੍ਹਾ ਚੋਣ ਦਫ਼ਤਰ ਵਲੋਂ ਕਰਵਾਏ ਗਏ ਲੇਖ ਅਤੇ ਕੁਵਿਜ਼ ਮੁਕਾਬਲੇ

ਅੰਮ੍ਰਿਤਸਰ, 5 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਚੋਣ ਦਫ਼ਤਰ ਵਲੋਂ ਲੇਖ ਅਤੇ ਕੁਵਿਜ਼ ਮੁਕਾਬਲੇ ਕਰਵਾਏ ਗਏ।
ਜਿਲ੍ਹਾ ਸਵੀਪ ਨੋਡਲ ਅਫ਼ਸਰ-ਕਮ-ਜਿਲ੍ਹਾ ਸਿੱਖਿਆ ਅਫਸਰ (ਸੈ:ਸਿ) ਸੁਸ਼ੀਲ ਕੁਮਾਰ ਤੁਲੀ ਵਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਭਾਰਤ ਚੋਣ ਕਮਿਸ਼ਨ ਵਲੋਂ ਯੋਗਤਾ ਮਿਤੀ 1 ਜਨਵਰੀ 2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸੰਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਜਿਲ੍ਹਾ ਪੱਧਰੀ ਲੇਖ ਅਤੇ ਕੁਵਿਜ਼ ਮੁਕਾਬਲੇ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਬਲਾਕ ਪੱਧਰ ‘ਤੇ ਬੇਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੇ ਭਾਗ ਲਿਆ।
ਪ੍ਰਿੰਸੀਪਲ ਮਾਲ ਰੋਡ ਸ਼੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਸਮਾਜ ਦੇ ਹਰ ਵਰਗ ਦੀ ਅਹਿਮ ਭੂਮਿਕਾ ਹੈ।ਵੋਟ ਹਰ ਵਿਅਕਤੀ ਦਾ ਸੰਵਿਧਾਨਿਕ ਅਧਿਕਾਰ ਹੈ।ਇਸ ਲਈ 18 ਸਾਲ ਦੇ ਹਰ ਨੋਜਵਾਨ ਨੂੰ ਆਪਣੀ ਵੋਟ ਬਣਾਉਣੀ ਚਾਹੀਦੀ ਹੈ।ਉਹਨਾਂ ਕਿਹਾ ਕਿ ਨਵੇਂ ਵੋਟਰਾਂ ਨੂੰ ਰਜਿਸਟਰ ਕਰਨ ਲਈ ਪ੍ਰਸ਼ਾਸਨ ਵਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ ਦੇ ਚੰਗੇ ਸਿੱਟੇ ਵੇਖਣ ਨੂੰ ਮਿਲ ਰਹੇ ਹਨ।ਉਹਨਾਂ ਕਿਹਾ ਕਿ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।ਲੇਖ ਮੁਕਾਬਲੇ ਵਿੱਚ ਪਲਕ ਕੁਮਾਰੀ ਨੇ ਪਹਿਲਾ, ਵਿਜੇ ਕੁਮਾਰ ਨੇ ਦੂਜਾ ਅਤੇ ਅਸ਼ਮੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ ਕੁਵਿਜ਼ ਮੁਕਾਬਲੇ ਵਿੱਚ ਕ੍ਰਿਤਿਕਾ ਅਤੇ ਕਨਨ ਦੀ ਟੀਮ ਨੇ ਪਹਿਲੀ ਅਤੇ ਅਰਜੁਨ ਸਿੰਘ ਅਤੇ ਵੰਸ਼ਪ੍ਰੀਤ ਸਿੰਘ ਦੀ ਟੀਮ ਨੇ ਦੂਜੀ ਪੁਜ਼ੀਸ਼ਨ ਹਾਸਲ ਕੀਤੀ।ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।
ਇਸ ਮੌਕੇ ਜਿਲ੍ਹਾ ਸਵੀਪ ਟੀਮ ਮੈਂਬਰ ਮੈਡਮ ਆਦਰਸ਼ ਸ਼ਰਮਾ, ਮੈਡਮ ਮਨਦੀਪ ਬੱਲ, ਡਾ. ਪਲਵਿੰਦਰ ਕੌਰ, ਪਰਮ ਆਫ਼ਤਾਬ ਸਿੰਘ, ਅਲਕਾ ਦੇਵੀ ਸ਼ਰਮਾ ਅਤੇ ਮੈਡਮ ਬਿੰਦੂ ਆਦਿ ਵੀ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …