Monday, July 8, 2024

ਡਿਪਟੀ ਕਮਿਸ਼ਨਰ ਵਲੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ

ਸੰਗਰੂਰ, 5 ਦਸੰਬਰ (ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਵਿਖੇ ਆਰੰਭ ਹੋਏ ਰਾਜ ਪੱਧਰੀ ਐਥਲੈਟਿਕਸ ਖੇਡ ਮੁਕਾਬਲਿਆਂ ਤਹਿਤ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਵਿਸ਼ੇਸ਼ ਤੌਰ `ਤੇ ਸ਼ਿਰਕਤ ਕਰਦਿਆਂ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
ਉਨ੍ਹਾਂ ਨੇ ਪੰਜਾਬ ਭਰ ਤੋਂ ਆਏ ਖਿਡਾਰੀਆਂ ਨੂੰ ਕਿਹਾ ਕਿ ਉਹ ਆਪਣੇ ਅੰਦਰ ਲੁਕੀ ਪ੍ਰਤਿਭਾ ਦੀ ਸਵੈ ਪਛਾਣ ਕਰਨ ਅਤੇ ਭਵਿੱਖ ਵਿੱਚ ਵੱੱੱਡੀਆਂ ਉਪਲੱਬਧੀਆਂ ਹਾਸਲ ਕਰਨ ਲਈ ਮਨ ਲਗਾ ਕੇ ਮਿਹਨਤ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਆਪਕ ਅਤੇ ਮਾਪੇ ਵੀ ਬੱਚਿਆਂ ਦੀ ਨਿਰੰਤਰ ਹੱਲਾਸ਼ੇਰੀ ਜਰੂਰ ਕਰਨ।ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸੰਜੀਵ ਸ਼ਰਮਾ ਅਤੇ ਸਟੇਟ ਐਵਾਰਡੀ ਵਰਿੰਦਰ ਸਿੰਘ ਓਵਰਆਲ ਇੰਚਾਰਜ਼ ਨੇ ਉਦਘਾਟਨੀ ਸਮਾਰੋਹ ਦੌਰਾਨ ਮਹਿਮਾਨਾਂ ਅਤੇ ਰਾਜ ਭਰ ਤੋਂ ਆਏ ਅਧਿਆਪਕਾਂ, ਖਿਡਾਰੀਆਂ ਨੂੰ ‘ਜੀ ਆਇਆਂ’ ਆਖਦਿਆਂ ਕਿਹਾ ਕਿ ਨੰਨ੍ਹੇ ਖਿਡਾਰੀਆਂ ਲਈ ਸ਼ਾਨਦਾਰ ਖੇਡ ਪ੍ਰਬੰਧ, ਉਨ੍ਹਾਂ ਦੇ ਰਹਿਣ ਸਹਿਣ ਅਤੇ ਖਾਣੇ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Check Also

ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਕਾਰਜ਼ਾਂ ਦਾ ਕੈਬਨਿਟ ਮੰਤਰੀ ਧਾਲੀਵਾਲ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ …