Thursday, July 3, 2025
Breaking News

ਭਾਜਪਾ ਦੇ ਮੀਤ ਪ੍ਰਧਾਨ ਅਟਵਾਲ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ

ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਇੰਦਰ ਇਕਬਾਲ ਸਿੰਘ ਅਟਵਾਲ ਨੇ ਆਪਣੀ ਨਿਯੁੱਕਤੀ ਲਈ ਸ਼ੂਕਰਾਨੇ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮੱਥਾ ਟੇਕਿਆ।ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀਕਲਾ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਨਾਲ ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ, ਕੋਰ ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਬੀਰ ਪਾਲ ਸਿੰਘ ਰੰਧਾਵਾ, ਭਾਜਪਾ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ, ਭਾਜਪਾ ਓ.ਬੀ.ਸੀ ਸੈਲ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜ਼ਿਲ ਵੀ ਮੌਜ਼ੂਦ ਸਨ।ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸਾਬਕਾ ਵਿਧਾਇਕ ਅਤੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਰਹੇ ਇੰਦਰ ਇਕਬਾਲ ਸਿੰਘ ਅਟਵਾਲ ਨੇ ਪਾਰਟੀ ਹਾਈ ਕਮਾਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣ ਦਾ ਵਿਸ਼ਵਾਸ ਦਿਵਾਇਆ।ਉਨਾਂ ਭਾਜਪਾ ਦੀ ਤਿੰਨ ਸੂਬਿਆਂ ‘ਚ ਜਿੱਤ ‘ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਹ ਸਿੱਖ ਕੌਮ ਅਤੇ ਪੰਜਾਬੀਆਂ ਦੀ ਅਵਾਜ਼ ਹਾਈ ਕਮਾਨ ਤਕ ਪਹੁੰਚਾਉਣ ’ਚ ਆਪਣੀ ਭੂਮਿਕਾ ਨਿਭਾਉਣਗੇ। ਬੰਦੀ ਸਿੰਘਾਂ ਦੀ ਰਿਹਾਈ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਿਕ ਜਿਨ੍ਹਾਂ ਕੈਦੀਆਂ ਨੇ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਵਿਤਕਰੇ ਦੇ ਰਿਹਾਅ ਕਰ ਦਿੱਤਾ ਜਾਣਾ ਚਾਹੀਦਾ ਹੈ।ਇਸ ਮੌਕੇ ਜਸਪ੍ਰੀਤ ਸਿੰਘ, ਅਮਰਬੀਰ ਸਿੰਘ ਚੀਮਾ ਵੈਨਕੁਵਰ, ਬਲਵਿੰਦਰ ਗਿੱਲ, ਪ੍ਰਵੀਨ ਗੱਬਰ ਸਮੇਤ ਦਰਜਨਾਂ ਆਗੂ ਮੌਜ਼ੂਦ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …