ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – 43ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦੇ ਐਥਲੈਟਿਕਸ ਮੁਕਾਬਲੇ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿਖੇ
ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਏ।ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਗੁਰਮੇਲ ਸਿੰਘ ਘਰਾਚੋਂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਨੇ ਕੀਤਾ।ਪ੍ਰੀਤਮ ਸਿੰਘ ਪੀਤੂ ਚੇਅਰਮੈਨ ਇੰਪਰੂਵਮੈਂਟ ਟਰੱਸਟ ਸੰਗਰੂਰ ਤੇ ਸਤਿੰਦਰ ਸਿੰਘ ਚੱਠਾ ਸੀਨੀਅਰ ਆਗੂ ਵੀ ਵਿਸ਼ੇਸ਼ ਤੌਰ `ਤੇ ਹਾਜ਼ਰ ਸਨ।ਉਦਘਾਟਨੀ ਸਮਾਰੋਹ ਦੌਰਾਨ 23 ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ।ਪੈਰਾ ਗਲਾਈਡਰ ਰਾਹੀਂ ਕੀਤੀ ਫੁੱਲਾਂ ਦੀ ਵਰਖਾ ਅਤੇ ਸਭਿਆਚਾਰਕ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ।
ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਬਣਾਈ ਗਈ ਸ਼ਾਨਦਾਰ ਖੇਡ ਨੀਤੀ ਕਾਰਨ ਪੰਜਾਬ ਦੇ ਖਿਡਾਰੀ ਕੌਮਾਂਤਰੀ ਪੱਧਰ `ਤੇ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ।
ਇਸ ਮੌਕੇ ਡਿਪਟੀ ਡੀ.ਈ.ਓ ਪ੍ਰੀਤਇੰਦਰ ਘਈ, ਐਸ.ਐੱ.ਓ ਗੁਰਪ੍ਰੀਤ ਸਿੰਘ, ਪ੍ਰਿੰਸੀਪਲ ਇੰਦੂ ਸਿੰਮਕ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਮੈਡਮ ਨਰੇਸ਼ ਸੈਣੀ, ਪ੍ਰਿੰਸੀਪਲ ਅੰਜ਼ੂ ਗੋਇਲ, ਪ੍ਰਿੰਸੀਪਲ ਵਿਪਨ ਚਾਵਲਾ, ਬੀ.ਪੀ.ਈ.ਓ ਹਰਤੇਜ ਸਿੰਘ, ਅਭਿਨਵ ਜੈਦਕਾ, ਸੱਤਪਾਲ ਸ਼ਰਮਾ, ਗੁਰਮੀਤ ਸਿੰਘ, ਗੁਰਦਰਸ਼ਨ ਸਿੰਘ, ਰਾਜਿੰਦਰ ਕੁਮਾਰ, ਗੋਪਾਲ ਕ੍ਰਿਸ਼ਨ, ਗੁਰਮੀਤ ਕੌਰ ਸੋਹੀ, ਜਸਪ੍ਰੀਤ ਨਾਗਰਾ, ਮਲਕੀਤ ਸਿੰਘ ਲੱਡਾ, ਗੁਰਜੰਟ ਸਿੰਘ ਲੱਡਾ (ਨੈਸ਼ਨਲ ਐਵਾਰਡੀ) ਅਵਤਾਰ ਭਲਵਾਨ, ਜੋਤ ਇੰਦਰ, ਜਗਦੇਵ ਸਿੰਘ ਲੱਡਾ, ਕੁਲਦੀਪ ਕੌਰ ਕਲੌਦੀ, ਜੱਸ ਸ਼ੇਰਗਿੱਲ, ਸੰਦੀਪ ਕੌਰ ਕੰਮੋਮਾਜ਼ਰਾ, ਨਿਸ਼ਾ ਉਭਾਵਾਲ, ਸਪਨਾ, ਜਸਵਿੰਦਰ ਕੌਰ, ਜਸਵੀਰ ਕੌਰ ਹਰੀਪੁਰਾ, ਬਸੰਤ ਸਿੰਘ, ਬਲਜਿੰਦਰ ਰਿਸ਼ੀ, ਹਰਦੀਪ ਸਿੱਧੂ, ਜਗਰੂਪ ਸਿੰਘ ਧਾਂਦਰਾ ਹਾਜ਼ਰ ਸਨ।ਮੰਚ ਸੰਚਾਲਨ ਸੁਪਿੰਦਰਜੀਤ ਕੌਰ ਉਭਾਵਾਲ ਨੇ ਕੀਤਾ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media