ਸੰਗਰੂਰ, 7 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਦੇ ਆਗੂਆਂ ਮਾਸਟਰ ਪਰਮਵੇਦ, ਸੁਰਿੰਦਰ ਪਾਲ, ਕ੍ਰਿਸ਼ਨ ਸਿੰਘ,
ਸੀਤਾ ਰਾਮ, ਗੁਰਦੀਪ ਸਿੰਘ, ਚਰਨ ਕਮਲ ਸਿੰਘ ਨੇ ਇੱਕ ਪ੍ਰੈਸ ਬਿਆਨ ਰਾਹੀਂ ਇਨਕਲਾਬੀ ਜਮਹੂਰੀ ਲਹਿਰ ਦੇ ਸੰਗਰਾਮੀ ਯੋਧੇ, ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ, ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵਿੱਚ ਸਰਗਰਮ ਰਹੇ ਸਾਥੀ ਨਾਮਦੇਵ ਸਿੰਘ ਭੁਟਾਲ ਦੇ ਦਿਲ ਦਾ ਦੌਰਾ ਪੈਣ ਕਾਰਨ ਹੋਏ ਸਦੀਵੀ ਵਿਛੋੜੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਆਗੁਆਂ ਨੇ ਕਿਹਾ ਕਿ ਉਨ੍ਹਾਂ ਦੇ ਵਿਛੋੜੇ ਨਾਲ ਜ਼ਮਹੂਰੀ ਅਧਿਕਾਰ ਸਭਾ ਅਤੇ ਜਮਹੂਰੀ ਤਰਕਸ਼ੀਲ ਲਹਿਰ ਨੂੰ ਬਹੁਤ ਹੀ ਵੱਡਾ ਘਾਟਾ ਪਿਆ ਹੈ।ਭੁਟਾਲ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੀ ਇੱਛਾ ਅਨੁਸਾਰ ਮੈਡੀਕਲ ਖ਼ੋਜ਼ ਕਾਰਜ਼ਾਂ ਲਈ ਪ੍ਰਦਾਨ ਕਰਨ ਦਾ ਫੈਸਲਾ ਹੋਇਆ ਹੈ।8 ਦਸੰਬਰ ਨੂੰ ਸਵੇਰੇ 11.00 ਵਜੇ ਉਹਨਾਂ ਦੀ ਮ੍ਰਿਤਕ ਦੇਹ ਲੈ ਕੇ ਕਾਫ਼ਲਾ ਉਹਨਾਂ ਦੇ ਨਿਵਾਸ ਸਥਾਨ ਲਹਿਰਾਗਾਗਾ ਤੋਂ ਚੱਲੇਗਾ ਅਤੇ ਤਕਰੀਬਨ 2.00 ਵਜੇ ਮੈਡੀਕਲ ਕਾਲਜ ਪਟਿਆਲਾ ਪੁੱਜੇਗਾ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਦਿਲ ਦਿਵਸ-2026 ਮਨਾਇਆ ਗਿਆ
ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਦਿਲ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ …
Punjab Post Daily Online Newspaper & Print Media