ਅੰਮ੍ਰਿਤਸਰ, 7 ਦਸੰਬਰ (ਸੁਖਬੀਰ ਸਿੰਘ) – ਹਰ ਸਾਲ ਦੀ ਤਰ੍ਹਾਂ ਜਿਲ੍ਹਾ ਅੰਮ੍ਰਿਤਸਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਅੱਜ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ

ਜਿਲ੍ਹਾ ਸੈਨਿਕ ਬੋਰਡ ਅੰਮ੍ਰਿਤਸਰ ਘਨਸ਼ਾਮ ਸਿੰਘ ਥੋਰੀ ਦੇ ਦਫਤਰ ਵਿਖੇ ਮਨਾਇਆ ਗਿਆ।ਸੁਪਰਡੈਂਟ ਸੁਖਬੀਰ ਸਿੰਘ, ਸੀਨੀਅਰ ਸਹਾਇਕ ਜਪਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਦੇ ਸੀਨੇ ‘ਤੇ ਝੰਡਾ ਲਗਾਇਆ।ਡਿਪਟੀ ਕਮਿਸ਼ਨਰ ਨੇ ਇਸ ਦਿਵਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਉਨਾਂ ਕਿਹਾ ਕਿ ਸੈਨਾ ਝੰਡਾ ਦਿਵਸ ਦੇਸ਼ ਦੇ ਅਮਰ ਸ਼ਹੀਦਾਂ ਦੀ ਯਾਦ ਸਾਡੇ ਸਭਨਾਂ ਦੇ ਮਨਾਂ ਵਿੱੱਚ ਤਾਜ਼ਾ ਕਰਦਾ ਹੈ, ਜਿਨ੍ਹਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਵਾਸਤੇ ਕੁਰਬਾਨ ਕੀਤਾ ਹੈ।ਇਸ ਦਿਨ ਸੁਰੱਖਿਆ ਸੈਨਾਵਾਂ ਵਲੋਂ ਦੇਸ਼ ਲਈ ਦਿੱਤੀਆਂ ਸੇਵਾਵਾਂ ਅਤੇ ਕੁਰਬਾਨੀਆਂ ਨੂੰ ਯਾਦ ਕੀਤਾ ਜਾਂਦਾ ਹੈ।ਭਾਰਤ ਦੇਸ਼ ਦਾ ਹਰ ਨਾਗਰਿਕ ਝੰਡਾ ਦਿਵਸ ਮਨਾ ਕੇ ਦਿਲ ਖੋਲ੍ਹ ਕੇ ਦਾਨ ਕਰਦਾ ਹੈ।ਦਾਨ ਵਜੋਂ ਇਕੱਠਾ ਕੀਤਾ ਗਿਆ ਇਹ ਪੈਸਾ ਰਾਜ ਸਰਕਾਰ ਦੇ ਆਰਮਡ ਫੋਰਸ਼ਜ਼ ਫਲੈਗ ਡੇਅ ਫੰਡ ਵਿੱਚ ਜਮ੍ਹਾਂ ਕੀਤਾ ਜਾਂਦਾ ਹੈ।ਜੋ ਕਿ ਦੇਸ਼ ਲਈ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਤੇ ਨਕਾਰਾ ਹੋਏ ਸੈਨਿਕਾਂ ਤੇ ਹੋਰ ਲੋੜਵੰਦ ਸਾਬਕਾ ਸੈਨਿਕਾਂ ਦੀ ਭਲਾਈ ਲਈ ਚੱਲ ਰਹੀਆਂ ਸਕੀਮਾਂ ਲਈ ਵਰਤਿਆ ਜਾਂਦਾ ਹੈ।ਡਿਪਟੀ ਕਮਿਸ਼ਨਰ ਨੇ ਇਸ ਝੰਡਾ ਦਿਵਸ ‘ਤੇ ਸਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਨਾਗਰਿਕਾਂ, ਪ੍ਰਾਈਵੇਟ ਸਕੂਲਾਂ, ਕਾਲਜ਼ਾਂ, ਹਸਪਤਾਲਾਂ, ਮਹਿਕਮਿਆਂ ਅਤੇ ਸੰਸਥਾਵਾਂ ਨੂੰ ਖੁੱਲੇ ਦਿਲ ਨਾਲ ਦਾਨ ਦੇਣ ਲਈ ਅਪੀਲ ਕੀਤੀ।
Punjab Post Daily Online Newspaper & Print Media