ਸੰਗਰੂਰ, 9 ਦਸੰਬਰ (ਜਗਸੀਰ ਲੌਂਗੋਵਾਲ) – ਮਾਲੇਰਕੋਟਲਾ ਵਿਖੇ ਹੋਈਆਂ ਪੰਜਾਬ ਪੱਧਰੀ 67ਵੀਆਂ ਪੰਜਾਬ ਸਕੂਲ ਗੇਮਜ਼ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ
ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਕਿੱਕ ਬਾਕਸਿੰਗ ਦੇ ਖਿਡਾਰੀਆਂ ਨੇ ਅੰਡਰ 14, 17 ਅਤੇ 19 ਵਰਗ (ਮੁੰਡੇ ਅਤੇ ਕੁੜੀਆਂ) ਨੇ ਭਾਗ ਲਿਆ।ਜਿਸ ਵਿੱਚ ਮਾਨਵਦੀਪ ਸਿੰਘ-45 ਕਿਲੋਗਰਾਮ ਵਿਚੋਂ ਗੋਲਡ, ਰਮਨੀਤ ਕੌਰ-32 ਕਿਲੋਗ੍ਰਾਮ ਵਿਚੋਂ ਸਿਲਵਰ, ਪ੍ਰਨੀਤ ਕੌਰ- 45 ਕਿਲੋਗਰਾਮ ਵਿਚੋਂ ਬਰੌਂਜ਼, ਰਾਹਤ ਕੌਰ- 42 ਕਿਲੋਗ੍ਰਾਮ ਵਿਚੋਂ ਬਰੌਂਜ਼ ਅਤੇ ਹਰਮਨ ਬਾਂਸਲ-65 ਕਿਲੋਗਰਾਮ ਭਾਰ ਵਿਚੋਂ ਬਰੌਂਜ਼ ਮੈਡਲ ਹਾਸਲ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਅਤੇ ਪ੍ਰਿੰਸੀਪਲ ਸੰਜੇ ਕੁਮਾਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਡੀ.ਪੀ.ਈ ਮੰਗਤ ਰਾਏ, ਵੀਰਪਾਲ ਕੌਰ ਅਤੇ ਅਮਨਦੀਪ ਕੌਰ ਹਾਜ਼ਰ ਸਨ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media