ਸੰਗਰੂਰ, 10 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਵਿਖੇ ਮਾਸਟਰ ਕਰਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ
ਸਮਾਰਟ (ਲੜਕੇ) ਸਕੂਲ ਭਵਾਨੀਗੜ੍ਹ ਵਿਖੇ ਚੱਲ ਰਹੇ 7 ਰੋਜ਼ਾ ਐਨ.ਐਨ.ਐਸ ਕੈਂਪ ਦੇ ਵਲੰਟੀਅਰ ਵਿਦਿਆਰਥੀ ਇੱਕ ਦਿਨਾ ਫੇਰੀ ਦੌਰਾਨ ਪਹੁੰਚੇ।ਪ੍ਰਿੰਸੀਪਲ ਤਰਵਿੰਦਰ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਮੜਕਨ ਕੰਪਿਊਟਰ ਫੈਕਲਟੀ ਅਤੇ ਹਰਜਿੰਦਰ ਸਿੰਘ ਦੀ ਅਗਵਾਈ 33 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੀਆਂ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ।ਉਨਾਂ ਪਿੰਗਲਵਾੜਾ ਦੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ ਅਤੇ ਉਨ੍ਹਾਂ ਦੀ ਸੇਵਾ ਸੰਭਾਲ ਤੋਂ ਬਹੁਤ ਪ੍ਰਭਾਵਿਤ ਹੋਏ।ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ, ਹੈਡ ਮਾਸਟਰ ਮੁਖਤਿਆਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਬੱਚਿਆਂ ਨੂੰ ਭਗਤ ਪੂਰਨ ਸਿੰਘ ਜੀ ਦੁਆਰਾ ਸੰਸਥਾਪਕ ਅਤੇ ਡਾਕਟਰ ਇੰਦਰਜੀਤ ਕੌਰ ਪ੍ਰਧਾਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੀ ਅਗਵਾਈ ਵਿੱਚ ਪਿੰਗਲਵਾੜਾ ਵਲੋਂ ਕੀਤੀਆਂ ਜਾ ਸਮਾਜਿਕ ਸੇਵਾਵਾਂ, ਲੋੜਵੰਦਾਂ ਦੀ ਮਦਦ, ਵਾਤਾਵਰਨ ਦੀ ਸੰਭਾਲ ਆਦਿ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੱਥੀਂ ਸੇਵਾ ਕਰਨ ਦੀ ਪ੍ਰੇਰਨਾ ਕੀਤੀ।ਇਸ ਸਮੇਂ ਸਕੂਲ ਸਟਾਫ ਮੈਂਬਰ ਅਜਮੇਰ ਸਿੰਘ, ਮਨਜਿੰਦਰ ਸਿੰਘ, ਗੁਰਮੀਤ ਸਿੰਘ ਦੇ ਨਾਲ ਥਾਣਾ ਇੰਚਾਰਜ਼ ਰਾਮ ਪਾਲ ਵੀ ਹਾਜ਼ਰ ਸਨ।
ਪ੍ਰਬੰਧਕਾਂ ਵਲੋਂ ਅਧਿਆਪਕ ਸਾਹਿਬਾਨ ਨੂੰ ਪਿੰਗਲਵਾੜਾ ਲਿਟਰੇਚਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media