Friday, March 13, 2026

ਦਿਨੋ ਦਿਨ ਵਧਦਾ ਜਾ ਰਿਹਾ ਆਮ ਆਦਮੀ ਪਾਰਟੀ ਦਾ ਕੁਨਬਾ – ਈ.ਟੀ.ਓ

ਅੰਮ੍ਰਿਤਸਰ, 10 ਦਸੰਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਵਿਕਾਸ ਦੀ ਰਾਜਨੀਤੀ ਕਰ ਰਹੀ ਹੈ ਅਤੇ ਬਿਨਾਂ ਕਿਸੇ ਪੱਖਪਾਤ ਦੇ ਸੂਬੇ ਦਾ ਵਿਕਾਸ ਕੀਤਾ ਜਾ ਰਿਹਾ ਹੈ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੰਗਵਾਂ ਦੇ ਦਰਜ਼ਨਾਂ ਪਰਿਵਾਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਦੇ ਸਮੇਂ ਕੀਤਾ।ਉਨਾਂ ਕਿਹਾ ਕਿ ਸਾਡੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ‘ਚ ਲੋਕ ਸਾਡੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ।ਉਨਾਂ ਦੱਸਿਆ ਕਿ ਕਾਂਗਰਸ ਨੂੰ ਛੱਡ ਕੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।ਈ.ਟੀ.ਓ ਨੇ ਸ਼ਾਮਲ ਹੋਣ ਵਾਲੇ ਪਰਵਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਵਿੱਚ ਤੁਹਾਡਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ਅਤੇ ਉਨਾਂ ਕਿਹਾ ਕਿ ਪਿੰਡ ਭੰਗਵਾਂ ਦੇ ਵਿਕਾਸ ਕਾਰਜ ਪਹਿਲ ਦੇ ਆਧਾਰ ਤੇ ਕੀਤੇ ਜਾਣਗੇ।
ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀਆ ਨੀਤੀਆ ਤੋ ਪ੍ਰਭਾਵਿਤ ਹੋ ਕੇ ਸੁਖਜਿੰਦਰ ਸਿੰਘ, ਅਮਰਦੀਪ ਸਿੰਘ, ਕਲਬੀਰ ਸਿੰਘ, ਪ੍ਰਭਪਾਲ ਸਿੰਘ, ਜਗਪਾਲ ਸਿੰਘ, ਸਾਹਿਬ ਸਿੰਘ, ਚੇਅਰਮੈਨ, ਲਾਡੀ ਸਿੰਘ, ਪੁਸਪਿੰਦਰ ਸਿੰਘ, ਮਨਜੋਤ ਸਿੰਘ, ਬਲਜਿੰਦਰ ਸਿੰਘ, ਮੰਗਲ ਸਿੰਘ, ਬਲਕਾਰ ਸਿੰਘ ਮੁਨਸ਼ੀ, ਗੁਰਚੇਤ ਸਿੰਘ, ਦਾਰਾ ਸਿੰਘ ਠੇਕੇਦਾਰ, ਹਰਦੀਪ ਸਿੰਘ, ਸੁਰਜੀਤ ਸਿੰਘ, ਅਮਰਦੀਪ ਸਿੰਘ ਅੰਬੂ, ਲਵਦੀਪ ਸਿੰਘ, ਲੱਭਾ ਪ੍ਰਧਾਨ, ਹਰਦੇਵ ਸਿੰਘ, ਅਭੀਜੋਤ ਸਿੰਘ, ਸੁੱਚਾ ਸਿੰਘ, ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋ ਰਹੇ ਹਨ।

 

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …