Friday, March 13, 2026

ਪਿੰਡ ਮੱਲ ਕੇ ਵਿਖੇ ਨਵੰਬਰ 2015 ’ਚ ਹੋਈ ਬੇਅਦਬੀ ਦੇ ਗਵਾਹ ਗੁਰਸੇਵਕ ਸਿੰਘ ਫ਼ੌਜੀ ਦਾ ਸਨਮਾਨ

ਅੰਮ੍ਰਿਤਸਰ, 11 ਦਸੰਬਰ (ਜਗਦੀਪ ਸਿੰਘ) – ਜਿਲ੍ਹਾ ਮੋਗਾ ਦੇ ਪਿੰਡ ਮੱਲਕੇ ਵਿਖੇ ਨਵੰਬਰ 2015 ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮੁੱਖ ਗਵਾਹ ਗੁਰਸੇਵਕ ਸਿੰਘ ਫ਼ੌਜੀ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।ਗੁਰਸੇਵਕ ਸਿੰਘ ਇਸ ਬੇਅਦਬੀ ਮਾਮਲੇ ਦਾ ਮੁੱਖ ਗਵਾਹ ਸੀ, ਜਿਸ ਦੀ ਗਵਾਹੀ ’ਤੇ ਡੇਰਾ ਪ੍ਰੇਮੀਆਂ ਨੂੰ ਸਜ਼ਾਵਾਂ ਹੋਈਆਂ ਹਨ।ਕਮੇਟੀ ਪ੍ਰਧਾਨ ਵੱਲੋਂ ਸਨਮਾਨਿਤ ਕਰਨ ਮੌਕੇ ਗੁਰਸੇਵਕ ਸਿੰਘ ਫ਼ੌਜੀ ਨੇ ਕਿਹਾ ਕਿ ਸਿੱਖ ਸੰਸਥਾ ਵੱਲੋਂ ਮਿਲਿਆ ਮਾਣ ਹੋਰ ਵੀ ਕੌਮੀ ਕਾਰਜ਼ ਕਰਨ ਲਈ ਪ੍ਰੇਰਿਤ ਕਰੇਗਾ।
ਐਡਵੋਕੇਟ ਨੇ ਕਿਹਾ ਕਿ 2015 ਵਿਚ ਪਿੰਡ ਮੱਲਕੇ ਵਿਖੇ ਵਾਪਰੀ ਘਟਨਾ ਦੇ ਮੁੱਖ ਗਵਾਹ ਸ. ਗੁਰਸੇਵਕ ਸਿੰਘ ਫ਼ੌਜੀ ਨੇ ਆਪਣੀ ਜੁੰਮੇਵਾਰੀ ਪੂਰੀ ਦ੍ਰਿੜ੍ਹਤਾ ਨਾਲ ਨਿਭਾਈ ਹੈ।ਡੇਰਾ ਪ੍ਰੇਮੀਆਂ ਵੱਲੋਂ ਗੁਰਸੇਵਕ ਸਿੰਘ ਨੂੰ ਗਵਾਹੀ ਤੋਂ ਮੁਕਰਾਉਣ ਲਈ ਇਨ੍ਹਾਂ ਨੂੰ 15 ਲੱਖ ਰੁਪਏ ਦਾ ਲਾਲਚ ਦੇ ਕੇ ਗਵਾਹੀ ਨਾ ਦੇਣ ਲਈ ਕਿਹਾ ਗਿਆ, ਪਰ ਇਨ੍ਹਾਂ ਨੇ ਗੁਰੂ ਸਾਹਿਬ ਦੇ ਅਦਬ ਸਤਿਕਾਰ ਲਈ ਪੈਸਿਆਂ ਦੀ ਪ੍ਰਵਾਹ ਨਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕੇਵਲ ਸਿੰਘ ਬਾਦਲ, ਸੁਰਜੀਤ ਸਿੰਘ ਤੁਗਲਵਾਲ, ਅਮਰੀਕ ਸਿੰਘ ਵਿਛੋਆ, ਬੀਬੀ ਗੁਰਪ੍ਰੀਤ ਕੌਰ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …