ਅੰਮ੍ਰਿਤਸਰ, 12 ਦਸੰਬਰ (ਸੁਖਬੀਰ ਸਿੰਘ) – ਵੱਖ-ਵੱਖ ਤਹਿਸੀਲਾਂ ਦਾ ਰਿਕਾਰਡ ਜਿਵੇਂ ਕਿ ਜਮਾਂਬੰਦੀਆਂ ਆਦਿ ਹੋਰ ਰਿਕਾਰਡ ਜੋ ਦਫਤਰ ਨਹਿਰੀ ਵਿਭਾਗ ਵਿਖੇ
ਰੱਖਿਆ ਹੈ, ਦੀ ਸੁਚੱਜੇ ਢੰਗ ਨਾਲ ਸਾਂਭ ਸੰਭਾਲ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਆਪਣਾ ਰਿਕਾਰਡ ਲੈਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਨਹਿਰੀ ਵਿਭਾਗ ਵਿਖੇ ਰੱਖੇ ਰਿਕਾਰਡ ਦਾ ਮੁਆਇਨਾ ਕੀਤਾ ਗਿਆ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਸਾਰੇ ਰਿਕਾਰਡ ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਫਟ ਕੀਤਾ ਜਾਵੇ ਅਤੇ ਮਿਤੀ ਮੁਤਾਬਿਕ ਰੱਖਿਆ ਜਾਵੇ।ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਕਈ ਵਾਰ ਪੁਰਾਣੇ ਰਿਕਾਰਡ ਦੀ ਬਹੁਤ ਜਰੂਰਤ ਹੁੰਦੀ ਹੈ ਅਤੇ ਉਹ ਇਹ ਰਿਕਾਰਡ ਲੈਣ ਲਈ ਦਫਤਰ ਵਿਖੇ ਪਹੁੰਚ ਕਰਦੇ ਹਨ।ਉਨ੍ਹਾਂ ਕਿਹਾ ਕਿ ਇਸ ਸਾਰੇ ਰਿਕਾਰਡ ਨੂੰ ਵੱਖ ਵੱਖ ਤਹਿਸੀਲਾਂ ਅਨੁਸਾਰ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਅਸਾਨੀ ਨਾਲ ਮਿਲ ਸਕੇ।
ਇਸ ਮੌਕੇ ਮੁੱਖ ਪ੍ਰਸਾਸ਼ਕ ਪੁੱਡਾ ਰਜਤ ਓਬਰਾਏ, ਐਸ.ਡੀ.ਐਮ ਮਨਕੰਵਲ ਸਿੰਘ ਚਾਹਲ, ਜਿਲ੍ਹਾ ਮਾਲ ਅਫਸਰ ਤਪਨ ਭਨੋਟ, ਨਾਇਬ ਤਹਿਸੀਲਦਾਰ ਰਤਨਜੀਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media