Tuesday, November 24, 2026

ਕਿਸਾਨ ਆਗੂ ਗੁਲਜ਼ਾਰ ਸਿੰਘ ਨਹੀਂ ਰਹੇ

ਸੰਗਰੂਰ, 12 ਦਸੰਬਰ (ਜਗਸੀਰ ਲੌਂਗੋਵਾਲ) – ਮਨਜੀਤ ਸਿੰਘ ਧਨੇਰ ਦੀ ਅਗਵਾਈ ਵਾਲੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਇਕਾਈ ਦੁੱਗਾਂ ਦੇ ਪ੍ਰਧਾਨ ਗੁਲਜ਼ਾਰ ਸਿੰਘ ਬੀਤੀ ਰਾਤ ਸਵਰਗ ਸਿਧਾਰ ਗਏ।ਅੱਜ ਸਵੇਰੇ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਬੀ,ਕੇ,ਯੂ (ਡਕੌਂਦਾ-ਧਨੇਰ) ਦੇ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਨੂੰ ਭਰੇ ਮਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ।ਅੰਤਿਮ ਸੰਸਕਾਰ ਸਮੇਂ ਹਾਜ਼ਰ ਜਥੇਬੰਦੀ ਸੂਬਾ ਕਮੇਟੀ ਮੈਂਬਰ ਸਾਹਿਬ ਸਿੰਘ ਬਡਬਰ, ਜਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਛੰਨਾਂ, ਜਿਲ੍ਹਾ ਜਨਰਲ ਸਕੱਤਰ ਜਗਤਾਰ ਸਿੰਘ ਦੁੱਗਾਂ, ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੱਖਣ ਸਿੰਘ ਦੁੱਗਾਂ, ਬਲਾਕ ਪ੍ਰਧਾਨ ਰਣਧੀਰ ਸਿੰਘ ਭੱਟੀਵਾਲ ਤੇ ਬਲਾਕ ਆਗੂ ਮੇਜਰ ਸਿੰਘ ਬਾਲੀਆਂ ਨੇ ਕਿਹਾ ਕਿ ਸਾਥੀ ਗੁਲਜ਼ਾਰ ਸਿੰਘ ਅਤਿ ਦਾ ਮਿਹਨਤੀ ਕਿਸਾਨ ਆਗੂ ਸੀ।ਪਿੰਡ ਅਤੇ ਇਲਾਕੇ ਦੇ ਲੋਕਾਂ ਦੇ ਮਨਾਂ ਵਿੱਚ ਉਸ ਪ੍ਰਤੀ ਅੰਤਾਂ ਦਾ ਸਤਿਕਾਰ ਸੀ।ਇਸੇ ਕਰਕੇ ਹੀ ਉਸ ਦੀ ਅਗਵਾਈ ਵਿੱਚ ਪਿੰਡ ਦੁੱਗਾਂ ਦੀ ਇਕਾਈ ਨੇ ਦਿੱਲੀ ਦੇ ਬਾਰਡਰਾਂ ‘ਤੇ ਚੱਲੇ ਮਹਾਨ ਕਿਸਾਨ ਸੰਘਰਸ਼ ਵਿੱਚ ਵੱਡਾ ਹਿੱਸਾ ਪਾਇਆ ਸੀ।
ਇਸ ਮੌਕੇ ਬਲਾਕ ਆਗੂ ਗੁਰਚਰਨ ਸਿੰਘ ਕਾਤਰੋਂ, ਦਰਸ਼਼ਨ ਸਿੰਘ ਦੁੱਗਾਂ, ਮਹਿੰਦਰ ਸਿੰਘ ਮਾਝੀ, ਕੁਲਵਿੰਦਰ ਸਿੰਘ ਘਰਾਚੋਂ, ਦਵਿੰਦਰ ਸਿੰਘ ਭਵਾਨੀਗੜ੍ਹ, ਰਾਮ ਸਿੰਘ ਬਾਲਦ ਕਲਾਂ ਆਦਿ ਕਿਸਾਨ ਆਗੂ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …