Sunday, June 29, 2025
Breaking News

ਅਕਾਲੀ ਦਲ ਲੀਡਰਸ਼ਿਪ ਨੇ ਸੁਖਬੀਰ ਬਾਦਲ ਦੀ ਅਗਵਾਈ ’ਚ ਸ੍ਰੀ ਦਰਬਾਰ ਸਾਹਿਬ ਕੀਤੀ ਸੇਵਾ

ਪਾਰਟੀ ਦੇ 103 ਸਾਲਾ ਸਥਾਪਨਾ ਦਿਵਸ ’ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਆਰੰਭ ਕਰਵਾਏ ਆਖੰਡ ਪਾਠ

ਅੰਮ੍ਰਿਤਸਰ, 12 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੇ ਅੱਜ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ 14 ਦਸੰਬਰ ਨੂੰ ਆ ਰਹੇ 103 ਸਾਲਾ ਸਥਾਪਨਾ ਦਿਵਸ ਨੂੰ ਪੰਥਕ ਮਰਿਆਦਾ ਅਨੁਸਾਰ ਮਨਾਉਣ ਲਈ ਇਥੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ।
ਪ੍ਰਧਾਨ ਨੇ ਸੀਨੀਅਰ ਲੀਡਰਸ਼ਿਪ ਦੇ ਨਾਲ ਮਿਲ ਕੇ ਜੋੜੇ ਸਾਫ ਕਰਨ ਦੀ ਸੇਵਾ ਕੀਤੀ ਤੇ ਲੰਗਰ ਹਾਲ ਵਿਚ ਭਾਂਡੇ ਮਾਂਜੇ।ਉਨਾਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੀ ਸਫਾਈ ਵੀ ਕੀਤੀ ਤੇ ਸ਼ਾਮ ਨੂੰ ਕੀਰਤਨ ਵੀ ਸਰਵਣ ਕੀਤਾ।ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਤੋਂ ਇਲਾਵਾ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਅਗਲੇ ਦੋ ਦਿਨਾਂ ਤੱਕ ਸਥਾਪਨਾ ਦਿਵਸ ਮੌਕੇ ਸੇਵਾ ਕਰੇਗੀ ਤੇ 14 ਦਸੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦਾ ਭੋਗ ਪਵੇਗਾ ਅਤੇ ਕੀਰਤਨ ਤੇ ਅਰਦਾਸ ਹੋਵੇਗੀ।ਉਹਨਾਂ ਕਿਹਾ ਕਿ ਪਾਰਟੀ ਨੇ ਪਿੱਛਲੇ 103 ਸਾਲਾਂ ਤੋਂ ਡਟ ਕੇ ਆਪਣਾ ਫਰਜ਼਼ ਨਿਭਾਇਆ ਹੈ ਤੇ ਭਵਿੱਖ ਵਿਚ ਵੀ ਨਿਭਾਉਂਦੀ ਰਹੇਗੀ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …