Saturday, October 24, 2026

ਗੱਤਕਾ ਮੁਕਾਬਲਿਆਂ ਵਿੱਚ ਪੀ.ਪੀ.ਐਸ ਚੀਮਾਂ ਦੇ ਖਿਡਾਰੀ ਦੀ ਹੋਈ ਨੈਸ਼ਨਲ ਪੱਧਰੀ ਚੋਣ

ਸੰਗਰੂਰ, 13 ਦਸੰਬਰ (ਜਗਸੀਰ ਲੌਂਗੋਵਾਲ) – ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈਆਂ ਪੰਜਾਬ ਪੱਧਰੀ 67ਵੀਆਂ ਪੰਜਾਬ ਸਕੂਲ ਗੇਮਜ਼ ਗੱਤਕਾ ਮੁਕਾਬਲਿਆਂ ਵਿੱਚ ਵੱਖ-ਵੱਖ ਜਿਲ੍ਹਿਆਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਗੱਤਕਾ ਮੁਕਾਬਲਿਆਂ (ਅੰਡਰ-14 ਲੜਕੀਆਂ) ਵਿਅਕਤੀਗਤ ਸਿੰਗਲ ਸੋਟੀ ਵਿਚੋਂ ਹਰਸੀਰਤ ਕੌਰ ਹੰਝਰਾ ਨੇ ਤੀਸਰਾ ਸਥਾਨ, (ਅੰਡਰ-17 ਲੜਕੀਆਂ) ਕਮਲਪ੍ਰੀਤ ਕੌਰ ਨੇ ਵਿਅਕਤੀਗਤ ਫਰੀ ਸੋਟੀ ਵਿਚੋਂ ਦੂਸਰਾ ਸਥਾਨ ਅਤੇ (ਅੰਡਰ-19 ਲੜਕੀਆਂ) ਜਸਪ੍ਰੀਤ ਕੌਰ ਨੇ ਵਿਅਕਤੀਗਤ ਫਰੀ ਸੋਟੀ ਮੁਕਾਬਲਿਆਂ ਵਿਚੋਂ ਤੀਸਰਾ ਸਥਾਨ ਹਾਸਿਲ ਕੀਤਾ।ਇਸ ਦੇ ਨਾਲ ਹੀ (ਅੰਡਰ-19 ਲੜਕੀਆਂ) ਅਵਨੀਤ ਕੌਰ ਨੇ ਸਿੰਗਲ ਸੋਟੀ ਟੀਮ ਵੱਲੋਂ ਖੇਡਦੇ ਹੋਏ ਆਪਣੀ ਚੋਣ ਨੈਸ਼ਨਲ ਪੱਧਰੀ ਖੇਡਾਂ ਵਿੱਚ ਕਰਵਾ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ, ਮੈਡਮ ਕਿਰਨਪਾਲ ਕੌਰ ਵਲੋਂ ਬੱਚਿਆਂ ਦਾ ਸਨਮਾਨ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਸ਼ਮਸ਼ਰ ਸਿੰਘ (ਗੱਤਕਾ ਕੋਚ), ਡੀ.ਪੀ.ਈ ਮੰਗਤ ਰਾਏ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ।

Check Also

ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …