Saturday, March 21, 2026

ਖ਼ਾਲਸਾ ਕਾਲਜ ਵੁਮੈਨ ਦੀਆਂ ਵਿਦਿਆਰਥਣਾਂ ਦੀ ਫਲਾਵਰ, ਪਲਾਂਟਸ ਅਤੇ ਰੰਗੋਲੀ ਮੁਕਾਬਲੇ ’ਚ ਸ਼ਾਨਦਾਰ ਜਿੱਤ

ਅੰਮ੍ਰਿਤਸਰ, 17 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ‘ਭਾਈ ਵੀਰ ਸਿੰਘ ਫਲਾਵਰ, ਪਲਾਂਟਸ ਅਤੇ ਰੰਗੋਲੀ’ ਸ਼ੋਅ ਮੁਕਾਬਲੇ ’ਚ ਵੱਖ-ਵੱਖ ਸ਼ੇ੍ਰਣੀਆਂ ’ਚ ਭਾਗ ਲੈਂਦੇ ਹੋਏ ਸ਼ਾਨਦਾਰ ਜਿੱਤ ਦਰਜ਼ ਕਰਵਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਦੀ ਉਕਤ ਕਾਰਗੁਜਾਰੀ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਸ਼੍ਰੇਣੀ-ਏ ਫੁੱਲਾਂ ਦੀ ਕਿਸਮ, ਸ਼੍ਰੇਣੀ-ਬੀ ਪੱਤੇਦਾਰ ਪੌਦੇ, ਸ਼੍ਰੇਣੀ-ਸੀ ਕੈਕਟੀ ਅਤੇ ਸੁਕੂਲੈਂਟ ਪੌਦੇ ਅਤੇ ਸ਼੍ਰੇਣੀ-ਡੀ ਬੋਨਸਾਈ ’ਚ ਉਕਤ ਸਥਾਨ ਪ੍ਰਾਪਤ ਕੀਤਾ ਹੈ।ਉਨ੍ਹਾਂ ਨੇ ਉਕਤ ਮਹੱਤਵਪੂਰਨ ਪ੍ਰਾਪਤੀ ਲਈ ਸਟਾਫ਼ ਅਤੇ ਵਿਦਿਆਰਥਣਾਂ ਦੁਆਰਾ ਵਿਖਾਏ ਜਾਂਦੇ ਉਤਸ਼ਾਹ ਦਾ ਜ਼ਿਕਰ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਾਫ਼ ਤੇ ਸ਼ੁੱਧ ਵਾਤਾਵਰਣ ਸਬੰਧੀ ਜਾਗਰੂਕ ਕਰਨ ਅਤੇ ਕੁਦਰਤ ਪ੍ਰਤੀ ਪਿਆਰ ਨੂੰ ਵਧਾਉਣ ਲਈ ਕਾਲਜ ਵੱਲੋਂ ਨਿਰੰਤਰ ਯਤਨ ਕਰਦਿਆਂ ਵੱਧ ਤੋਂ ਵੱਧ ਪੌਦੇ ਲਗਾਏ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਨੇ ਸਫਲਤਾ ਦਾ ਜਸ਼ਨ ਮਨਾਉਂਦੇ ਹੋਏ ‘ਉੱਜਵਲ ਭਵਿੱਖ ਲਈ ਹਰੇ-ਭਰੇ ਵਾਤਾਵਰਣ ਦੀ ਲੜੀ ਨੂੰ ਜਾਰੀ ਰੱਖਣ’ ਦੀ ਵਚਨਬੱਧਤਾ ਵੀ ਦੁਹਰਾਈ।

Check Also

ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ

ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …