ਅੰਮ੍ਰਿਤਸਰ, 18 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਲੋਂ 1 ਜਨਵਰੀ 2024 ਦੇ ਅਧਾਰ ‘ਤੇ ਫੋਟੋ ਵੋਟਰ ਸੂਚੀ ਦੀ ਸਰਸਰੀ
ਸੁਧਾਈ ਦੇ ਕੰਮ ਨੂੰ ਰੀਵਿਊ ਕਰਨ ਲਈ ਮਾਨਯੋਗ ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਵਲੋਂ ਪੰਜਾਬ ਰਾਜ ਦੇ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰਾਂ ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਨਾਲ ਵੀਡੀਓ ਕਾਨਫਰੰਸ ਕੀਤੀ ਗਈ।ਉਨਾਂ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਰਜਿਸਟਰਡ ਕਰਨ ਅਤੇ ਵੋਟਰ ਸੂਚੀਆਂ ਵਿੱਚ ਮਿਲਦੀ ਜੁਲਦੀ ਫੋਟੋ ਵਾਲੇ ਇੰਦਰਾਜ਼ (ਫਸ਼ਓ) ਅਤੇ ਮਿਲਦੇ ਨਾਵਾ ਅਤੇ ਵੇਰਵਿਆਂ ਵਾਲੇ ਇੰਦਰਾਜ਼ (ਧਸ਼ਓ) ਦੀ ਬੀ.ਐਲ.ਓਜ਼ ਰਾਹੀਂ ਵੈਰੀਫਿਕੇਸ਼ਨ ਕਰਵਾ ਕੇ ਤੁਰੰਤ ਕੰਮ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ।
ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਬਾਬਤ ਵੋਟਰਾਂ ਨੂੰ ਫਾਰਮੈਟ-ਏ ਡਾਕ ਰਾਹੀਂ ਭੇਜਿਆ ਜਾ ਰਿਹਾ ਹੈ।ਜਿਸ ਵਿੱਚ ਵੋਟਰ ਖੁਦ ਤਹਿ ਕਰੇਗਾ ਕਿ ਉਸ ਦੀ ਕਿਹੜੀ ਵੋਟ ਸਹੀ ਹੈ।ਉਨਾਂ ਕਿਹਾ ਕਿ ਇਹ ਕੰਮ 26 ਦਸੰਬਰ 2023 ਤੋਂ ਪਹਿਲਾਂ-ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਉਨਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਆਮ ਜਨਤਾ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਆਮ ਲੋਕਾਂ ਵੱਧ ਤੋਂ ਵੱਧ ਪ੍ਰਚਾਰ ਕਰਨ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਇਸ ਮੌਕੇ ਐਸ.ਡੀ.ਐਮ.1 ਅਤੇ 2 ਮਨਕੰਵਲ ਚਾਹਲ ਅਤੇ ਨਿਕਾਸ ਕੁਮਾਰ ਐਸ.ਡੀ.ਐਮ ਅਜਨਾਲਾ ਅਰਵਿੰਦਰਪਾਲ ਸਿੰਘ ਐਸ.ਡੀ.ਐਮ ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿੱਲੋਂ, ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ ਤੋਂ ਇਲਾਵਾ ਸਬੰਧਤ ਅਧਿਕਾਰੀ ਹਾਜ਼ਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media