ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ
ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਵੈਨ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁਸਤ ਕਰਨ, ਬਾਰੇ ਵੱਡੀ ਸਕਰੀਨ ਦੀ ਮਦਦ ਨਾਲ ਦੱਸਿਆ ਗਿਆ।
ਰਿਪਨ ਕੱਕੜ ਸੈਕਟਰ ਅਫ਼ਸਰ ਹਰਚਰਨ ਸਿੰਘ ਸੈਕਟਰ ਅਫ਼ਸਰ, ਪਰਮਿੰਦਰ ਸਿੰਘ ਸੈਕਟਰ ਅਫ਼ਸਰ, ਬਿਕਰਮ ਸਿੰਘ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਵੀ ਮੌਜ਼ੂਦ ਸਨ।ਜਾਗਰਕਤਾ ਵੈਨ ਨੂੰ ਵੇਖਣ ਲਈ ਕਾਲਜਾਂ ਦੇ ਸਿਖਿਆਰਥੀਆਂ ਅਤੇ ਲੋਕਾਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ।ਵੈਨ ਦਾ ਮੁੱਖ ਮਕਸਦ ਆਨਲਾਇਨ ਨਵੀਂ ਵੋਟ ਬਣਾਉਣੀ, ਦਰੁਸਤੀ ਕਰਾਉਣੀ ਅਤੇ 18+ ਯੋਗ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸਾਹਿਤ ਕਰਨਾ ਅਤੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨਾ ਹੈ।ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ‘ਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਦਾ ਰਹੀਆਂ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media