Sunday, March 15, 2026

ਭ੍ਰਿਸ਼ਟਾਚਾਰ ਰੋਕਣ ਲਈ ਡਿਪਟੀ ਕਮਿਸ਼ਨਰ ਨੇ ਮੰਗਿਆ ਲੋਕਾਂ ਦਾ ਸਾਥ

ਵਿਜੀਲੈਂਸ ਹੈਲਪ ਲਾਈਨ ਤੇ ਆਪਣੇ ਦਫਤਰ ਦਾ ਵਟਸ ਐਪ ਨੰਬਰ ਕੀਤਾ ਜਾਰੀ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਨਿਵੇਕਲੀ ਪਹਿਲ ਕੀਤੀ ਹੈ।ਉਨਾਂ ਨੇ ਇਸ ਲਈ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਕੰਮ ਕਰਵਾਉਣ ਬਦਲੇ ਦਫਤਰ ਦਾ ਕੋਈ ਕਰਮਚਾਰੀ ਜਾਂ ਅਧਿਕਾਰੀ ਪੈਸੇ ਮੰਗਦਾ ਹੈ ਤਾਂ ਉਕਤ ਨੰਬਰਾਂ ‘ਤੇ ਸੂਚਨਾ ਦਿਉ, ਤਾਂ ਜੋ ਭ੍ਰਿਸ਼ਟਾਚਾਰ ਰੂਪੀ ਕੋਹੜ ਨੂੰ ਸਮਾਜ ਵਿਚੋਂ ਕੱਢਿਆ ਜਾ ਸਕੇ। ਅੰਗਰੇਜ਼ੀ ਤੇ ਪੰਜਾਬੀ ਭਾਸ਼ਾ ਵਿਚ ਲਗਾਏ ਗਏ ਇੰਨਾ ਬੈਨਰਾਂ ਅਤੇ ਹੋਰਡਿੰਗ ਤਰਜ਼ੀਹੀ ਅਧਾਰ ‘ਤੇ ਦਫਤਰਾਂ ਦੇ ਬਾਹਰ ਲਗਾਏ ਗਏ।ਥੋਰੀ ਨੇ ਕਿਹਾ ਕਿ ਤੁਸੀਂ ਆਪਣਾ ਕੰਮ ਛੇਤੀ ਕਰਵਾਉਣ ਲਈ ਕਿਸੇ ਕਰਮਚਾਰੀ ਨੂੰ ਪੈਸੇ ਦਾ ਲਾਲਚ ਨਾ ਦਿਉ ਅਤੇ ਜੇਕਰ ਕੋਈ ਕਰਮਚਾਰੀ ਤੁਹਾਡੇ ਕੰਮ ਕਰਵਾਉਣ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਵਿਜੀਲੈਂਸ ਦੀ ਹੈਲਪਲਾਈਨ ਨੰਬਰ 1800-1800-1000 ਜਾਂ ਡਿਪਟੀ ਕਮਿਸ਼ਨਰ ਦੇ ਦਫਤਰੀ ਵਟਸਐਪ ਨੰਬਰ 79738-67466 ‘ਤੇ ਸੂਚਨਾ ਦਿਉ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …