ਅੰਮ੍ਰਿਤਸਰ 21 ਦਸੰਬਰ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ
ਅਤੇ ਚੌਕ ਫ਼ਰੀਦ ਵਿਖੇ ਕੰਮ ਤੇਜ਼ ਕਰ ਦਿੱਤਾ ਗਿਆ ਹੈ।ਵਿਧਾਇਕ ਡਾ: ਅਜੈ ਗੁਪਤਾ ਨੇ ਕਿਹਾ ਕਿ ਸਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਆਉਣ-ਜਾਣ ਵਾਲੀਆਂ ਸਾਰੀਆਂ ਸੜਕਾਂ ਦਾ ਤੇਜ਼ੀ ਨਾਲ ਨਿਰਮਾਣ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਰਦੀ ਦਾ ਮੌਸਮ ਵਧਣ ਕਾਰਨ ਹੁਣ ਲੁੱਕ ਤੋਂ ਸੜਕਾਂ ਬਣਾਉਣ ਦਾ ਕੰਮ ਰੁਕਿਆ ਹੋਇਆ ਹੈ ਅਤੇ ਇੰਟਰਲਾਕਿੰਗ ਟਾਈਲਾਂ ਅਤੇ ਸੀਸੀ ਫਲੋਰਿੰਗ ਨਾਲ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਲੁੱਕ ਤੋਂ ਸੜਕਾਂ ਬਣਾਉਣ ਦਾ ਕੰਮ ਮਾਰਚ 2024 ਵਿੱਚ ਮੁੜ ਸ਼ੁਰੂ ਹੋ ਜਾਵੇਗਾ।ਵਾਲਡ ਸਿਟੀ ਦੇ ਆਲੇ-ਦੁਆਲੇ ਬਣਾਈ ਜਾ ਰਹੀ ਸਮਾਰਟ ਰੋਡ ਦਾ ਨਿਰਮਾਣ ਵੀ ਤੇਜ਼ੀ ਨਾਲ ਕੀਤਾ ਜਾ ਰਿਹਾ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨਗੇ।ਵਿਧਾਇਕ ਡਾ: ਅਜੇ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਸਮੇਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਬੁਢਾਪਾ, ਵਿਧਵਾ ਅਤੇ ਅੰਗਹੀਣ ਵਿਅਕਤੀਆਂ ਦੀ ਪੈਨਸ਼ਨ ਤੇਜ਼ੀ ਨਾਲ ਮੁਹੱਈਆ ਕਰਵਾਈ ਜਾ ਰਹੀ ਹਾਊਸਿੰਗ ਸਕੀਮ ਤਹਿਤ ਵੀ ਲੋਕਾਂ ਵਲੋਂ ਫਾਰਮ ਭਰੇ ਜਾ ਰਹੇ ਹਨ, ਇਸ ਦਾ ਅਧਿਕਾਰੀਆਂ ਵਲੋਂ ਸਰਵੇ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਇਹ ਰਕਮ ਲੋਕਾਂ ਦੇ ਬੈਂਕ ਖਾਤਿਆਂ ਵਿੱਚ ਜਮਾਂ ਕਰਵਾਈ ਜਾਵੇਗੀ ਤਾਂ ਜੋ ਲੋਕ ਆਪਣੇ ਘਰਾਂ ਦੀਆਂ ਛੱਤਾਂ ਬਣਵਾ ਸਕਣ।
ਵਿਧਾਇਕ ਡਾ: ਅਜੇ ਗੁਪਤਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਿਆ ਜਾ ਰਿਹਾ ਹੈ।ਕੇਂਦਰ ਸਰਕਾਰ ਸ਼ਰਧਾਲੂਆਂ ਨੂੰ ਰੇਲਵੇ ਰਾਹੀਂ ਭੇਜਣ ‘ਚ ਅੜਚਨ ਪੈਦਾ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਪਹਿਲ ਦੇ ਆਧਾਰ ’ਤੇ ਹੱਲ ਕਰਵਾ ਰਹੇ ਹਨ।ਨਗਰ ਨਿਗਮ ਵੱਲੋਂ ਘਰ-ਘਰ ਜਾ ਕੇ ਵਸੂਲੀ ਲਈ ਠੇਕਾ ਦੇਣ ਵਾਲੀ ਕੰਪਨੀ ਵਲੋਂ ਭੇਜੇ ਗਏ ਵਾਹਨਾਂ ਦੀ ਵੀ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਦਾ ਕੂੜਾ ਸੜਕਾਂ ਅਤੇ ਫੁੱਟਪਾਥਾਂ ’ਤੇ ਨਾ ਸੁੱਟਣ।
ਇਸ ਮੌਕੇ ਮਨਦੀਪ ਸਿੰਘ ਚੱਢਾ, ਸੁਰਜੀਤ ਸਿੰਘ ਹੈਪੀ, ਸੁਦੇਸ਼ ਕੁਮਾਰ, ਮੈਡਮ ਮਧੂ, ਬਬੀਤਾ, ਨਰਾਇਣੀ ਸ਼ਰਮਾ, ਮਨੀਸ਼ ਕੁਮਾਰ, ਨਗਰ ਨਿਗਮ ਦੇ ਅਧਿਕਾਰੀ ਅਤੇ ਵੱਡੀ ਗਿਣਤੀ ‘ਚ ਇਲਾਕੇ ਵਾਸੀ ਹਾਜ਼ਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media