Monday, July 14, 2025
Breaking News

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ

ਸੰਗਰੂਰ, 22 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਗੁਰਮਤਿ ਸਮਾਗਮ ਕਰਵਾਏ ਗਏ।ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਰਸਾਉਂਦੇ ਹੋਏ ਡਿਸਪਲੇ ਬੋਰਡ ਤਿਆਰ ਕੀਤੇ।ਉਪਰੰਤ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦੇ ਪਾਠ, ਸ਼ਬਦ-ਕੀਰਤਨ, ਕਵੀਸ਼ਰੀ, ਢਾਡੀ ਵਾਰਾਂ, ਭਾਸ਼ਣ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।
ਇਸ ਮੌਕੇ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਆਪਣੇ ਸੰਬੋਧਨ ਦੌਰਾਨ ਦੱਸਿਆ ਕਿ ਸਾਨੂੰ ਸਾਡੇ ਲਾਸਾਨੀ ਇਤਿਹਾਸ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਜ਼ੁਲਮਾਂ ਅਤੇ ਜਾਬਰਾਂ ਵਿਰੁੱਧ ਲੜਨ ਲਈ ਬਹੁਤ ਕੁੱਝ ਸਿੱਖਣ ਦੀ ਲੋੜ ਹੈ।

Check Also

ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ

ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …