ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਈਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ
ਪੰਜਾਬ ਵਿਚ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ।ਅੱਜ ਆਪਣੇ ਗ੍ਰਹਿ ਵਿਖੇ ਆਏ ਈਸਾਈ ਭਾਈਚਾਰੇ ਦੇ ਆਗੂਆਂ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਰਗੇ ਭਾਈਚਾਰੇ ਦੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਮਿਲਦੀ।ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕ ਆਪਣੇ ਆਪਣੇ ਇਸ਼ਟ ਨੂੰ ਮੰਨਦੇ ਹੋਏ ਇਕ ਦੂਜੇ ਦੀਆਂ ਖੁਸ਼ੀਆਂ ਵਿੱਚ ਦਿਲੋਂ ਸ਼ਰੀਕ ਹੁੰਦੇ ਹਨ।ਉਨ੍ਹਾਂ ਕਿਹਾ ਕਿ ਈਸਾਈ ਭਾਈਚਾਰੇ ਵਲੋਂ ਪੰਜਾਬ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।ਸਮੁੱਚੇ ਭਾਈਚਾਰੇ ਨੂੰ ਕ੍ਰਿਸਮਿਸ ਦੀਆਂ ਵਧਾਈਆਂ ਦਿੰਦੇ ਹੋਏ ਉਨਾਂ ਪੰਜਾਬ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਫਾਦਰ ਯਾਸਫ ਅਤੇ ਫਾਦਰ ਜੋਸ ਨੇ ਕ੍ਰਿਸਮਿਸ ਦੇ ਸੰਬੰਧ ਵਿੱਚ ਮੰਤਰੀ ਧਾਲੀਵਾਲ ਨੂੰ ਤੋਹਫੇ ਦਿੰਦੇ ਸ਼਼ੁੱਭਕਾਮਨਾਵਾਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media