Thursday, March 12, 2026

ਚੇਤਨਾ ਪ੍ਰੀਖਿਆ ਦੇ ਸਨਮਾਨ ਸਮਾਗਮ ਮੌਕੇ 100 ਵਿਦਿਆਰਥੀਆਂ ਤੇ 50 ਅਧਿਆਪਕਾਂ ਸਨਮਾਨ

ਸੰਗਰੂਰ, 24 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਸੰਸਾਰ ਪ੍ਰਸਿੱਧ ਵਿਗਿਆਨੀ ਚਾਰਲਸ ਡਾਰਵਿਨ ਨੂੰ ਸਮਰਪਿਤ ਪੰਜ਼ਵੀਂ ਸੂਬਾਈ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਵਿੱਚ ਇਕਾਈ ਸੰਗਰੂਰ ਨੇ ਅਹਿਮ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਅੱਜ ਸੰਗਰੂਰ ਵਿਖੇ ਜ਼ੋਨ ਮੁਖੀ ਮਾਸਟਰ ਪਰਮਵੇਦ ਤੇ ਇਕਾਈ ਮੁਖੀ ਸੁਰਿੰਦਰ ਪਾਲ ਦੀ ਅਗਵਾਈ ਵਿੱਚ ਇਕ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ।ਜਿਸ ਵਿੱਚ ਇਕਾਈ ਦੇ 38 ਸਕੂਲਾਂ ਤੋਂ ਵੱਡੀ ਗਿਣਤੀ ’ਚ ਤਰਕਸ਼ੀਲ਼ ਕਾਰਕੁੰਨਾਂ, ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।ਇਕਾਈ ਮੁਖੀ ਸੁਰਿੰਦਰ ਪਾਲ ਤੇ ਮੀਡੀਆ ਮੁਖੀ ਸੀਤਾ ਰਾਮ ਬਾਲਦ ਕਲਾਂ ਵਲੋਂ ਹਾਜ਼ਰੀਨ ਦਾ ਸਵਾਗਤ ਕੀਤਾ।
ਸਮਾਗਮ ਦੇ ਵਿਸ਼ੇਸ਼ ਮਹਿਮਾਨ ਵਿਦਵਾਨ ਡਾ. ਕੁਲਦੀਪ ਸਿੰਘ ਦੀਪ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਤਰਕਸ਼ੀਲ ਸੁਸਾਇਟੀ ਪੰਜਾਬ ਪਿੱਛਲੇ ਚਾਰ ਦਹਾਕਿਆਂ ਤੋਂ ਵਿਗਿਆਨਕ ਚੇਤਨਾ ਪ੍ਰਫੁਲਿਤ ਕਰਨ ਲਈ ਲਗਾਤਾਰ ਉਪਰਾਲੇ ਕਰਦੀ ਆ ਰਹੀ ਹੈ, ਜਿਸਦਾ ਇੱਕ ਰੂਪ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਹੈ।
ਇਸ ਤੋਂ ਪਹਿਲਾਂ ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਦੇ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਨੇ ਪਿਛਲੇ ਪੰਜ ਸਾਲਾਂ ਤੋਂ ਕਰਵਾਈ ਜਾ ਰਹੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦੇ ਮਕਸਦ ਬਾਰੇ ਜਾਣਕਾਰੀ ਦਿੱਤੀ ਅਤੇ ਸੰਗਰੂਰ ਇਕਾਈ ਦੀ ਚੇਤਨਾ ਪ੍ਰੀਖਿਆ ਸੰਬੰਧੀ ਆਪਣੀ ਮਾਤਾ ਦੀ ਯਾਦ ‘ਚ ਆਰਥਿਕ ਸਹਿਯੋਗ ਲਈ ਨਛੱਤਰ ਸਿੰਘ ਬਦੇਸ਼ਾ ਕਨੇਡਾ ਦਾ ਧੰਨਵਾਦ ਕੀਤਾ ।
ਇਕਾਈ ਪੱਧਰ ‘ਤੇ ਛੇਵੀਂ ਤੋਂ ਬਾਰ੍ਹਵੀਂ ਜਮਾਤਾਂ ਵਿੱਚ ਜੇਤੂ ਰਹੇ ਮਿਡਲ ਗਰੁੱਪ ਦੇ 45 ਅਤੇ ਸੈਕੰਡਰੀ ਗਰੁੱਪ ਦੇ 55 ਵਿਦਿਆਰਥੀਆਂ ਨੂੰ ਵਿਗਿਆਨਕ ਵਿਚਾਰਾਂ ਵਾਲੀਆਂ ਕਿਤਾਬਾਂ, ਪੜ੍ਹਨ ਸਮੱਗਰੀ ਅਤੇ ਸਨਮਾਨ ਪੱਤਰ ਅਤੇ ਲਗਭਗ 50 ਸਹਿਯੋਗੀ ਸਕੂਲ ਮੁਖੀਆਂ ਤੇ ਅਧਿਆਪਕਾਂ ਨੂੰ ਪੁਸਤਕਾਂ ਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਰੰਗਕਰਮੀ ਜਗਦੀਸ਼ ਪਾਪੜਾ ਦੀ ਨਿਰਦੇਸ਼ਨਾ ਹੇਠ ਮਾਲਵਾ ਹੇਕ ਗਰੁੱਪ ਆਫ਼ ਲਹਿਰਾਗਾਗਾ ਦੇ ਕਲਾਕਾਰਾਂ ਨੇ ਰਸਭਿੰਨੀ, ਸੁਰੀਲੀ ਆਵਾਜ਼ ਵਿੱਚ ਸਰੋਤਿਆਂ ਦਾ ਸਾਰਥਕ ਮਨੋਰੰਜਨ ਕੀਤਾ। ਤਰਕਸ਼ੀਲ ਆਗੂ ਜਗਦੇਵ ਕੰਮੋਮਾਜ਼ਰਾ ਵਲੋਂ ਹੱਥ ਦੀ ਸਫਾਈ ਦੇ ਟਰਿੱਕਾਂ ਨਾਲ ਵਿਗਿਆਨਕ ਸੋਚ ਦਾ ਚਾਨਣ ਵਖੇਰਿਆ।ਮੰਚ ਸੰਚਾਲਨ ਕ੍ਰਿਸ਼ਨ ਸਿੰਘ ਨੇ ਕੀਤਾ।ਤਰਕਸ਼ਲ ਆਗੂ ਚਰਨ ਕਮਲ ਸਿੰਘ ਵਲੋਂ ਚੇਤਨਾ ਪ੍ਰੀਖਿਆ ਵਿੱਚ ਸਹਿਯੋਗ ਕਰਨ ਵਾਲੇ ਸਕੂਲ ਮੁਖੀਆਂ, ਅਧਿਆਪਕਾਂ ਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ ਗਿਆ।
ਇਸ ਸਮਾਗਮ ਵਿੱਚ ਜਨਮੇਦ ਸਿੰਘ ਬਖੋਰਾ, ਦਰਸ਼ਨ ਸਿੰਘ ਪੋਸਟ ਮਾਸਟਰ, ਹਰਪ੍ਰੀਤ ਸਿੰਘ ਝਨੇੜੀ ਨੇ ਸ਼ਮੂਲੀਅਤ ਕੀਤੀ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …