Wednesday, June 17, 2026

ਲੋਕਾਂ ਨੂੰ ਆਨਲਾਈਨ ਸੇਵਾਵਾਂ ਦੇਣ ‘ਚ ਅੰਮ੍ਰਿਤਸਰ ਜਿਲ੍ਹੇ ਦਾ ਪਹਿਲਾ ਸਥਾਨ ਬਰਕਰਾਰ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 25 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਕਰਮਚਾਰੀਆਂ ਨੂੰ ਇੱਕ ਵਾਰ ਫਿਰ ਵਧਾਈ ਦਿੰਦਿਆਂ ਦੱਸਿਆ ਹੈ ਕਿ ਅੰਮ੍ਰਿਤਸਰ ਜਿਲ੍ਹਾ 99.97 ਫੀਸਦੀ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆਂ ਕਰਵਾ ਕੇ ਰਾਜ ਵਿਚੋਂ ਪਹਿਲਾ ਸਥਾਨ ਕਾਇਮ ਰੱਖਿਆ ਹੈ।ਥੋਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਈ-ਸੇਵਾ ਕੇਂਦਰ ਰਾਹੀਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ’ਤੇ ਸੀ, ਪਰ ਪਿਛਲੇ ਕੁੱਝ ਦਿਨਾਂ ਵਿੱਚ ਹੀ ਈ ਸੇਵਾ ਬਕਾਇਆ ਕੇਸਾਂ ਨੂੰ ਖ਼ਤਮ ਕਰਨ ਲਈ ਕੀਤੀਆਂ ਗਈਆਂ ਸਖ਼ਤ ਕੋਸ਼ਿਸ਼ਾਂ ਸਦਕਾ ਪੈਂਡੇਂਸੀ ਨੂੰ ਵੱਡੀ ਹੱਦ ਤੱਕ ਖ਼ਤਮ ਕਰ ਦਿੱਤਾ ਗਿਆ ਹੈ।ਜਿਸ ਨਾਲ ਆਪਣਾ ਜਿਲ੍ਹਾ ਰਾਜ ਭਰ ਵਿੱਚ ਪਹਿਲੇ ਨੰਬਰ ’ਤੇ ਅਪਣਾ ਸਥਾਨ ਕਾਇਮ ਰੱਖ ਸਕਿਆ ਹੈ।ਉਨਾਂ ਕਿਹਾ ਕਿ ਇਸ ਪੱਧਰ ’ਤੇ ਰਹਿਣ ਲਈ ਅਧਿਕਾਰੀਆਂ ਅਤੇ ਸਬੰਧਤ ਕਰਮਚਾਰੀਆਂ ਨੂੰ ਹੋਰ ਜਿਆਦਾ ਮਿਹਨਤ ਕਰਨ ਦੀ ਜ਼ਰੂਰਤ ਹੈ।ਉਨਾਂ ਦੱਸਿਆ ਕਿ ਉਨਾਂ ਦੀ ਪਹਿਲੀ ਤਰਜ਼ੀਹ ਸੇਵਾ ਕੇਂਦਰਾਂ ਦੀ ਪੈਂਡੈਂਸੀ ਨੂੰ ਖ਼ਤਮ ਕਰਨਾ ਸੀ, ਜਿਸ ਵਿੱਚ ਸਫ਼ਲਤਾ ਮਿਲੀ ਹੈ।ਵਰਣਨਯੋਗ ਹੈ ਕਿ ਕਿ ਲੋਕਾਂ ਨੂੰ 90 ਫੀਸਦੀ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਂਸੀ ਖ਼ਤਮ ਹੋਣ ਨਾਲ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ।
ਡਿਪਟੀ ਕਮਸ਼ਿਨਰ ਨੇ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ ਰਹੇ ਹਨ ਅਤੇ ਇਨਾਂ ਸੇਵਾ ਕੇਂਦਰਾਂ ਵਿੱਚ 425 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਮਹਿਕਮਿਆਂ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਪਿਛਲੇ ਸਾਲ 25 ਦਸੰਬਰ 2022 ਤੋਂ ਹੁਣ ਤੱਕ 3 ਲੱਖ 96 ਹਜ਼ਾਰ 575 ਦੇ ਕਰੀਬ ਲੋਕਾਂ ਵਲੋਂ ਸੇਵਾਵਾਂ ਲੈਣ ਲਈ ਸੇਵਾ ਕੇਂਦਰਾਂ ਤੱਕ ਪਹੁੰਚ ਕੀਤੀ ਗਈ ਹੈ।ਥੋਰੀ ਨੇ ਦੱਸਿਆ ਕਿ 3 ਲੱਖ 76 ਹਜ਼ਾਰ 279 ਲੋਕਾਂ ਨੂੰ ਵੱਖ-ਵੱਖ ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 8949 ਬਿਨੈ ਪੱਤਰ ਮੁਕੰਮਲ ਨਾ ਹੋਣ ਕਰਕੇ ਰੱਦ ਕੀਤੇ ਗਏ ਹਨ, 7426 ਦੇ ਕਰੀਬ ਬਿਨੈ ਪੱਤਰ ਪ੍ਰਕਿਰਿਆ ਵਿੱਚ ਹਨ ਅਤੇ 3921 ਦੇ ਕਰੀਬ ਬਿਨੈ ਪੱਤਰਾਂ ‘ਤੇ ਇਤਰਾਜ਼ ਲੱਗੇ ਹੋਏ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪ੍ਰਸਾਸ਼ਨਿਕ ਸੁਧਾਰ ਸਾਖਾ ਦੇ ਤਕਨੀਕੀ ਕੁਆਰਡੀਨੇਟਰ ਪ੍ਰਿੰਸ ਸਿੰਘ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਮੁੱਖ ਸੇਵਾਵਾਂ ਜਨਮ ਅਤੇ ਮੌਤ ਸਰਟੀਫਿਕੇਟ ਅਤੇ ਅਸਲੇ ਤੋਂ ਇਲਾਵਾ ਲਰਨਿੰਗ ਲਾਇਸੰਸ, ਆਧਾਰ ਕਾਰਡ ਦੀਆਂ ਸੇਵਾਵਾਂ ਨੂੰ ਅਪਡੇਟ ਕਰਨਾ ਵੀ ਸ਼ਾਮਲ ਹੈ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …