ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਚੀਮਾਂ (ਪੀ.ਐਸ.ਈ.ਬੀ ) ਅਤੇ ਅੰਗਰੇਜ਼ੀ ਮਾਧਿਅਮ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵਲੋਂ ਗੁਰਦੁਆਰਾ ਜਨਮ ਸਥਾਨ ਸਾਹਿਬ ਸੰਤ ਅਤਰ ਸਿੰਘ ਜੀ ਚੀਮਾਂ ਸਾਹਿਬ ਵਿਖੇ ਚਾਰ ਸਾਹਿਬਜ਼ਾਦੇ, ਮਾਤਾ ਗੁਜਰ ਕੌਰ ਜੀ ਅਤੇ ਸਿੰਘ ਸ਼ਹੀਦਾਂ ਦੀ ਯਾਦ ਦੇ ਵਿੱਚ ਗੁਰਮਤਿ ਸਮਾਗਮ ਕੀਤਾ ਗਿਆ।ਅਕੈਡਮੀ ਦੇ ਸਮੂਹ ਵਿਦਿਆਰਥੀਆਂ ਤੇ ਸਟਾਫ ਨੇ ਪੰਜ਼ ਬਾਣੀਆਂ ਦੇ ਜਾਪ ਕੀਤੇ।ਸ੍ਰੀ ਅਖੰਡ ਪਾਠ ਅਤੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸ਼ਬਦ ਕੀਰਤਨ ਕੀਤਾ ਗਿਆ।ਵਿਦਿਆਰਥੀਆਂ ਵਲੋਂ ਸਮੂਹ ਸੰਗਤ ਨੂੰ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਾਕੇ ਤੋਂ ਜਾਣੂ ਕਰਵਾਇਆ ਗਿਆ।ਵਾਰਾਂ ਅਤੇ ਕਵਿਤਾਵਾਂ ਦੁਆਰਾ ਸਿੱਖ ਇਤਿਹਾਸ ਗਾਇਨ ਕਰਕੇ ਸੁਣਾਇਆ ਗਿਆ।ਸਮਾਗਮ ਵਿੱਚ ਸੰਸਥਾ ਦੇ ਪ੍ਰਿੰਸੀਪਲ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਰਧਾ ਸਹਿਤ ਹਾਜ਼ਰੀ ਭਰੀ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …