Sunday, January 5, 2025
Breaking News

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੜਕੀਆਂ ਨੂੰ ਦਿੱਤੀ ਜਾਵੇਗੀ ਫ੍ਰੀ ਕੋਚਿੰਗ

ਅੰਮ੍ਰਿਤਸਰ, 26 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੇ ਅਦੇਸ਼ਾਂ ਅਨੁਸਾਰ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਲੜਕੀਆਂ ਨੂੰ ਆਤਮ ਨਿਰਭਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਹੋ ਰਹੇ ਟੈਸਟਾਂ ਦੀ ਤਿਆਰੀ ਲਈ ਕੋਚਿੰਗ ਦੇ ਕੇ ਸਰਕਾਰੀ ਨੌਕਰੀਆਂ ਵਿੱਚ ਭਾਗੀਦਾਰੀ ਹੋਰ ਵਧਾਈ ਜਾਵੇਗੀ।
ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਕੇਵਲ ਲੜਕੀਆਂ ਨੂੰ ਐਸ.ਐਸ ਬੋਰਡ, ਬੈਕਿੰਗ ਅਤੇ ਰੇਲਵੇ ਬੋਰਡ ਆਦਿ ਲਈ ਫਰੀ ਕੋਚਿੰਗ ਦੇਣ ਲਈ ਚਾਹਵਾਨ ਕੋਚਿੰਗ ਸੈਂਟਰ ਕਿਸੇ ਵੀ ਦਫਤਰੀ ਕੰਮਕਾਜ਼ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਮੋਬਾਇਲ ਨੰ. 70813-00013 ‘ਤੇ 03-01-2024 ਦਿਨ ਬੁੱਧਵਾਰ ਤੱਕ ਸੰਪਰਕ ਕਰ ਸਕਦੇ ਹਨ।

Check Also

ਚੀਫ਼ ਖ਼ਾਲਸਾ ਦੀਵਾਨ ਵਲੋਂ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ …