Sunday, February 22, 2026

ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿਵਿੱਚ ਗੁ: ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ 28 ਦਸੰਬਰ ਨੂੰ ਆਰੰਭ ਹੋਵੇਗਾ ਨਗਰ ਕੀਰਤਨ

PPN2612201419
ਸ੍ਰੀ ਫ਼ਤਹਿਗੜ੍ਹ ਸਾਹਿਬ, ੨੬ ਦਸੰਬਰ (ਪੰਜਾਬ ਪੋਸਟ ਬਿਊਰੋ) ੁਸ਼ਾਹਿ ਸ਼ਾਹਨਸ਼ਾਹ, ਮਰਦ ਅਗੰਮੜਾ, ਸਾਹਿਬੁੲੁੇਕਮਾਲ, ਸਰਬੰਸਦਾਨੀ, ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਗੁਜਰ ਕੌਰ ਜੀ ਅਤੇ ਛੋਟੁੇਛੋਟੇ ਲਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਤੇ ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋ ਗਏ ਹਨ, ਜਿਨ੍ਹਾਂ ਦੇ ਭੋਗ ੨੮ ਦਸੰਬਰ ਦਿਨ ਐਤਵਾਰ ਨੂੰ ਪੈਣਗੇ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਸਮੇਂ ਹੁਕਮਨਾਮਾ ਗਿਆਨੀ ਹਰਪਾਲ ਸਿੰਘ ਜੀ ਹੈਡ ਗ੍ਰੰਥੀ ਨੇ ਲਿਆ, ਉਪਰੰਤ ਅਰਦਾਸ ਕੀਤੀ ਗਈ।
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਅਮਰਜੀਤ ਸਿੰਘ ਨੇ ਦੱਸਿਆ ਕਿ ਅ’ਜ ਤੋਂ ਹੀ ਗੁਰਦੁਆਰਾ ਠੰਡਾ ਬੁਰਜ ਸਾਹਿਬ ਜੀ ਸਾਹਮਣੇ ਟੋਡਰ ਮੱਲ ਦੀਵਾਨ ਹਾਲ ਵਿਖੇ ਦਿਨੁਰਾਤ ਧਾਰਮਿਕ ਦੀਵਾਨ ਸਜਾਏ ਜਾਣਗੇ।ਜਿਸ ਵਿਵਿੱਚ ਪੰਥ ਪ੍ਰਸਿੱਧ ਵਿਦਵਾਨ, ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ, ਕਵੀਸ਼ਰੀ, ਢਾਰੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ੨੭ ਦਸੰਬਰ ਰਾਤ ੯ ਵਜੇ ਵਿਸ਼ੇਸ਼ ਕਵੀ ਸਮਾਗਮ ਵੀ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ੨੮ ਦਸੰਬਰ ਨੂੰ ਸਵੇਰੇ ੯ ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਵੇਗਾ, ਜੋ ਦੁਪਹਿਰ ੧੨ ਵਜੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਵਿਖੇ ਪਹੁੰਚੇਗਾ।ਉਨ੍ਹਾਂ ਕਿਹਾ ਕਿ ਇਸੇ ਦਿਨ ਦੁਪਹਿਰ ੧੨ ਵਜੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਵੀ ਹੋਵੇਗਾ।ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਖੰਡੇ ਬਾਟੇ ਦੀ ਪਾਹੁਲ ਛਕ ਕੇ ਗੁਰੂ ਵਾਲੀਆਂ ਬਣਨ।ਉਨ੍ਹਾਂ ਦੱਸਿਆ ਕਿ ਵਿਸ਼ੇੇਸ਼ ਦਿਹਾੜੇ ਦੇ ਸਬੰਧ ਵਿੱਚ ੨੯ ਦਸੰਬਰ ਤੱਕ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਲਾਸਾਨੀ ਜੀਵਨ ਦੀ ਅਦੁੱਤੀ ਕਥਾ ਗਿਆਨੀ ਹਰਪਾਲ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਕਰਨਗੇ।
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਡਾਇਰੈਕਟਰ ਆਫ ਐਜੂਕੇਸ਼ਨ ਕਲਗੀਧਰ ਨਿਵਾਸ ਸੈਕਟਰੁ੨੬ ਚੰਡੀਗੜ੍ਹ ਵੱਲੋਂ ਸਿੱਖ ਇਤਿਹਾਸ ਅਤੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸਬੰਧਤ ਵੱਖੁਵੱਖ ਕਾਲਜਾਂ ਦੇ ਕਵੀਸ਼ਰੀ, ਵਾਰ ਗਾਇਨ, ਕਵਿਤਾ, ਧਾਰਮਿਕ ਨਾਟਕ, ਗ’ਤਕਾ, ਦਸਤਾਰਬੰਦੀ ਅਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ ਅਤੇ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵੱਲੋਂ ਸਿੱਖ ਇਤਿਹਾਸ ਨੂੰ ਦਰਸਾਉਂਦੀ ਹੋਈ ਚਿੱਤਰ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਮੌਕੇ ਸ. ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਦਲਮੇਘ ਸਿੰਘ ਸਕੱਤਰ, ਸ. ਭੁੁਪਿੰਦਰਪਾਲ ਸਿੰਘ ਮੀਤ ਸਕੱਤਰ, ਸ. ਪਰਮਦੀਪ ਸਿੰਘ ਇੰਚਾਰਜ, ਸ. ਅਮਰਜੀਤ ਸਿੰਘ ਮੈਨੇਜਰ, ਸ. ਮਨਜੀਤ ਸਿੰਘ ਮੀਤ ਮੈਨੇਜਰ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਸ਼ਾਮਲ ਸਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply