ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀ ਨੇ ਵਿਸ਼ਵ ਪ੍ਰਸਿੱਧ ‘148ਵੇਂ ਸ਼੍ਰੀ ਬਾਬਾ ਹਰਿਵੱਲਭ ਸੰਗੀਤ
ਸੰਮੇਲਨ-2023’ ’ਚ ਕਲਾਸੀਕਲ ਵੋਕਲ ਕੈਟਾਗਰੀ ’ਚ ਪਹਿਲਾ ਸਥਾਨ ਹਾਸਲ ਕਰਕੇ ਕਾਲਜ਼ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਵਿਦਿਆਰਥੀ ਸੁਖਮਨ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ਾਸਤਰੀ ਸੰਗੀਤ ਦੇ ਖੇਤਰ ’ਚ ਅਜਿਹੇ ਹੋਣਹਾਰ ਵਿਦਿਆਰਥੀ ਦਾ ਸ਼ਾਨਦਾਰ ਭਵਿੱਖ ਹੈ।ਉਨ੍ਹਾਂ ਡਾ. ਸੁਨੀਤਾ ਰਾਣੀ ਅਤੇ ਪ੍ਰੋ: ਰਾਹੁਲ ਗ੍ਰਿਥ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੁਆਰਾ ਵਿਦਿਆਰਥੀ ਨੂੰ ਕਰਵਾਏ ਅਭਿਆਸ ਦੀ ਸ਼ਲਾਘਾ ਕੀਤੀ।
ਇਸ ਮੌਕੇ ਯੁਵਕ ਭਲਾਈ ਅਤੇ ਸੱਭਿਆਚਾਰਕ ਗਤੀਵਿਧੀਆਂ ਵਿਭਾਗ ਨੇ ਦੱਸਿਆ ਕਿ ਕਾਲਜ ਦੇ ਇਕ ਹੋਰ ਵਿਦਿਆਰਥੀ ਆਕਰਸ਼ਿਤ ਵਧਾਵਨ ਨੇ ਵੀ ਇਸ ਵੱਕਾਰੀ ਸੰਗੀਤ ਸਮਾਰੋਹ ’ਚ ਭਾਗ ਲਿਆ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media