ਅੰਮ੍ਰਿਤਸਰ, 29 ਦਸੰਬਰ (ਸੁਖਬੀਰ ਸਿੰਘ) – ਦਸਮ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਜੀ,
ਬਾਬਾ ਮੋਤੀ ਰਾਮ ਮਹਿਰਾ ਜੀ ਅਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅੱਜ 100 ਫੁੱਟੀ ਰੋਡ ਅੰਮ੍ਰਿਤਸਰ ਵਿਖੇ ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ,ਬੀ,ਸੀ ਮੋਰਚਾ ਅੰਮ੍ਰਿਤਸਰ ਭਾਜਪਾ ਅਤੇ ਵਾਈਸ ਪ੍ਰਧਾਨ ਪੰਜਾਬ ਕਸ਼ਯਪ ਰਾਜਪੂਤ ਮਹਿਰਾ ਸਮਾਜ ਵਲੋਂ ਦੁੱਧ ਦਾ ਲੰਗਰ ਲਗਾਇਆ ਗਿਆ।ਜਿਸ ਵਿੱਚ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਓ,ਬੀ,ਸੀ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਮੰਜ਼ਿਲ ਨੇ ਵੀ ਆਪਣੀ ਹਾਜ਼ਰੀ ਲਗਵਾਈ ਅਤੇ ਸਾਹਿਬਜ਼ਾਦਿਆਂ ਅਤੇ ਸੰਗਤਾਂ ਨੂੰ ਦੁੱਧ ਦਾ ਲੰਗਰ ਛਕਾਉਣ ਦੀ ਸੇਵਾ ਨਿਭਾਈ।
ਇਸ ਮੌਕੇ ਜਸਪਾਲ ਸਿੰਘ ਸ਼ੰਟੂ, ਆਸ਼ੂ ਟਿੱਕਾ, ਮੰਡਲ ਪ੍ਰਧਾਨ ਰਮਨ ਰਾਠੌਰ, ਕੰਵਲਜੀਤ ਸਿੰਘ ਸੰਨੀ ਸੈਕਟਰੀ, ਅਮਰਜੀਤ ਸਿੰਘ ਵਾਰਡ ਇੰਚਾਰਜ਼, ਬਲਜਿੰਦਰ ਸਿੰਘ ਬੱਬੂ, ਮਨੀਸ਼ ਮਹਾਜਨ, ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਬਾਊ, ਸੌਰਵ ਕਪੂਰ, ਪਰਮਜੀਤ ਸਿੰਘ ਸਰਪ੍ਰਸਤ, ਜਸਪਾਲ ਸਿੰਘ ਪਟਨਾ, ਮਨਜੀਤ ਸਿੰਘ, ਕਸ਼ਮੀਰ ਸਿੰਘ ਰੁਮਾਲਿਆਂ ਵਾਲੇ ਆਦਿ ਵੀ ਮੌਜ਼ੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 28 ਮਈ ਦੀਆਂ ਪ੍ਰੀਖਿਆਵਾਂ ਮੁਲਤਵੀ, ਨਵੀਂ ਤਾਰੀਖ 12 ਜੂਨ
ਅੰਮ੍ਰਿਤਸਰ, 25 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ 28 ਮਈ 2026 …
Punjab Post Daily Online Newspaper & Print Media