Sunday, June 21, 2026

ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 30 ਦਸੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਜਲੀ ਭੇਟ ਕਰਨ ਲਈ ਪਹਿਲੀ ਜਨਵਰੀ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੇ ਜਾਣ ਵਾਲੇ ਅਰਦਾਸ ਸਮਾਗਮ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਮਨਜੀਤ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਗਏ ਐਲਾਨ ਮੁਤਾਬਿਕ 1 ਜਨਵਰੀ ਨੂੰ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਿੱਖੀ ਪ੍ਰਤੀ ਦ੍ਰਿੜ੍ਹਤਾ ਦੀ ਮੂਰਤ ਜਥੇਦਾਰ ਕਾਉਂਕੇ ਨੇ ਸਿੱਖ ਧਰਮ ਦੀ ਚੜ੍ਹਦੀ ਕਲਾ ਲਈ ਪੁਲਿਸ ਤਸ਼ੱਦਦ ਸਹਿਣ ਦੇ ਬਾਵਜ਼ੂਦ ਵੀ ਸਿੱਖ ਸਿਧਾਂਤਾਂ ਨੂੰ ਆਂਚ ਨਹੀਂ ਆਉਣ ਦਿੱਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਨਰਿੰਦਰ ਸਿੰਘ ਮਥਰੇਵਾਲ, ਵਧੀਕ ਮੈਨੇਜਰ ਜਸਪਾਲ ਸਿੰਘ ਢੱਡੇ ਆਦਿ ਹਾਜ਼ਰ ਸਨ।

 

Check Also

ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …