ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਭਵਨ ਮੁਬੰਈ ਦੇ ਪ੍ਰਬੰਧਨ ਦਾ
ਜਾਇਜ਼ਾ ਲੈਣ ਹਿੱਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ ਅਤੇ ਹੋਰਨਾਂ ਸਾਥੀਆਂ ਸਮੇਤ ਉਕਤ ਭਵਨ ਵਿਖੇ ਪਹੁੰਚੇ।ਜਿਥੇ ਚੀਫ਼ ਖ਼ਾਲਸਾ ਦੀਵਾਨ ਲੋਕਲ ਕਮੇਟੀ ਮੁੰਬਈ ਦੇ ਪ੍ਰਧਾਨ ਗੁਰਵਿੰਦਰ ਸਿੰਘ ਬਾਵਾ ਵਲੋਂ ਮੈਨੇਜਮੈਂਟ ਦਾ ਨਿੱਘਾ ਸੁਆਗਤ ਕੀਤਾ ਗਿਆ।ਇਕੱਤਰਤਾ ਦੌਰਾਨ ਗੁਰਵਿੰਦਰ ਸਿੰਘ ਬਾਵਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 7 ਮੰਜਿਲਾ ਸ੍ਰੀ ਗੁਰੂ ਹਰਿਕ੍ਰਿਸ਼ਨ ਭਵਨ ਵਿਖੇ ਕੀਰਤਨ ਕਲਾਸਾਂ, ਗੁਰਮਤਿ ਸਮਾਗਮ ਅਤੇ ਹੋਰਨਾਂ ਧਾਰਮਿਕ ਗਤੀਵਿਧੀਆਂ ਆਯੋਜਿਤ ਕਰਦਿਆਂ ਨੋਜੁਆਨ ਪੀੜ੍ਹੀ ਨੂੰ ਆਪਣੇ ਧਰਮ ਅਤੇ ਵਿਰਸੇ ਨਾਲ ਜ਼ੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ।ਉਹਨਾਂ ਭਵਨ ਦੇ ਪ੍ਰਬੰਧਨ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਅਤੇ ਜਰੂਰਤਾਂ ਸਬੰਧੀ ਮੈਨੇਜਮੈਟ ਨੂੰ ਜਾਣਕਾਰੀ ਸਾਂਝੀ ਕੀਤੀ।ਡਾ. ਨਿੱਜ਼ਰ ਨੇ ਮੁੰਬਈ ਵਿਖੇ ਲੋਕਲ ਕਮੇਟੀ ਵਲੋਂ ਸਿੱਖੀ ਅਤੇ ਗੁਰਮਤਿ ਪ੍ਰਚਾਰ-ਪ੍ਰਸਾਰ ਨੂੰ ਪ੍ਰਚੰਡ ਕਰਨ ਹਿੱਤ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਦੀਵਾਨ ਪ੍ਰਬੰਧਕਾਂ ਵਲੋਂ ਭਵਨ ਦੇ ਵਿਕਾਸ ਲਈ ਹਰ ਪੱਖੋਂ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਉਹਨਾਂ ਮੈਂਬਰ ਸਾਹਿਬਾਨ ਨੂੰ ਦੀਵਾਨ ਦੀ ਚੜ੍ਹਦੀ ਕਲਾ ਲਈ ਇਕਜੁੱਟ ਹੋ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੋਕੇ ਸਕੱਤਰ ਲੋਕਲ ਕਮੇਟੀ ਸ੍ਰੀਮਤੀ ਵਰਿੰਦਰ ਕੌਰ, ਭੁਪਿੰਦਰ ਸਿੰਘ ਸੱਚਰ, ਪ੍ਰਿਤਪਾਲ ਸਿੰਘ ਚੱਢਾ, ਜਸਬੀਰ ਸਿੰਘ ਸਭਰਵਾਲ, ਪਰਮਜੋਤ ਸਿੰਘ ਚਾਹਲ, ਜਸਬੀਰ ਸਿੰਘ ਧਾਮ, ਅਮਰਿੰਦਰ ਸਿੰਘ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ
ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …
Punjab Post Daily Online Newspaper & Print Media