Sunday, December 22, 2024

ਪਿੰਡ ਚੰਗਾਲੀਵਾਲਾ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਤਰਕਸ਼ੀਲ ਸਮਾਗਮ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ-ਬਰਨਾਲਾ ਵਲੋਂ ਮਾਸਟਰ ਪਰਮਵੇਦ ਤੇ ਸੀਤਾ ਰਾਮ ਬਾਦਲ ਕਲਾਂ ਆਧਾਰਿਤ ਤਰਕਸ਼ੀਲ ਟੀਮ ਵਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ ਚਲਾਈ ਮੁਹਿੰਮ ਦੀ ਲੜੀ ਵਿੱਚ ਚੰਗਾਲੀਵਾਲਾ ਪਿੰਡ ਦੀ ਸਵਿੱਤਰੀ ਬਾਏ ਫੂਲੇ ਲਾਇਬ੍ਰੇਰੀ ਵਿਖੇ ਇਕ ਸਿਖਿਆਦਾਇਕ ਤਰਕਸ਼ੀਲ ਪ੍ਰੋਗਰਾਮ ਪੇਸ਼ ਕੀਤਾ ਗਿਆ।ਤਰਕਸ਼ੀਲ ਆਗੂ ਮਾਸਟਰ ਪਰਮ ਵੇਦ ਤੇ ਸੀਤਾ ਰਾਮ ਨੇ ਹਾਜ਼ਰੀਨ ਨੂੰ ਅੰਧਵਿਸ਼ਵਾਸ਼ਾਂ, ਵਹਿਮਾਂ ਭਰਮਾਂ, ਲਾਈਲੱਗਤਾ ਤੇ ਰੂੜੀਵਾਦੀ ਵਿਚਾਰਾਂ ਦੇ ਹਨੇਰੇ ਵਿਚੋਂ ਨਿਕਲ ਕੇ ਵਿਗਿਆਨਕ ਵਿਚਾਰਾਂ ਦੀ ਰੋਸ਼ਨੀ ਵਿੱਚ ਆਉਣ ਦਾ ਸੁਨੇਹਾ ਦਿੱਤਾ।
ਇਸ ਸਮਾਗਮ ਵਿੱਚ ਜਗਦੇਵ ਸਿੰਘ ਕੰਮੋਮਾਜ਼ਰਾ ਨੇ ਜਾਦੂ ਸ਼ੋਅ ਪੇਸ਼ ਕੀਤਾ ਉਨ੍ਹਾਂ ਬਹੁਤ ਸਾਰੇ ਟਰਿਕਾਂ ਰਾਹੀਂ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਦਾ ਸਾਰਥਿਕ ਮਨੋਰੰਜ਼ਨ ਕਰਦਿਆਂ ਵਿਗਿਆਨਕ ਵਿਚਾਰ ਅਪਨਾਉਣ ਦਾ ਸੱਦਾ ਦਿੱਤਾ।ਲਾਇਬ੍ਰੇਰੀ ਦੇ ਨੁਮਾਇੰਦਿਆਂ ਮਾਸਟਰ ਜਸਵੀਰ ਸਿੰਘ ਤੇ ਗੁਰਪ੍ਰੀਤ ਸਿੰਘ ਹੈਪੀ ਨੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਨੂੰ ਆਪਣੀ ਸੋਚ ਵਿਗਿਆਨਕ ਬਣਾਉਣ ਦਾ ਸੁਨੇਹਾ ਦਿੱਤਾ ਅਤੇ ਤਰਕਸ਼ੀਲ ਟੀਮ ਦਾ ਧੰਨਵਾਦ ਕੀਤਾ।
ਇਸ ਮੌਕੇ ਤਰਕਸ਼ੀਲਾਂ ਨੇ ਵਿਦਿਆਰਥੀਆਂ ਨੂੰ ਤਰਕਸ਼ੀਲ ਸਾਹਿਤ ਵੀ ਵੰਡਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …