ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ) – ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਦੇਖਦੇ ਹੋਏ ਭਾਜਪਾ ਪਾਰਟੀ ਵਲੋਂ ਆਪਣੀਆਂ ਗਤੀਵਿਧੀਆਂ ਨੂੰ ਹੋਰ ਵੀ ਤੇਜ਼ ਕਰ
ਦਿੱਤਾ ਗਿਆ ਹੈ ਅਤੇ ਵੱਡੇ ਪੱਧਰ ‘ਤੇ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਲਈ ਪਾਰਟੀ ਵਲੋਂ ਸਾਰੇ ਲੀਡਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਇਸੇ ਤਹਿਤ ਅੱਜ ਜਿਲ੍ਹਾ ਅੰਮ੍ਰਿਤਸਰ ਦੇ ਆਗੂ ਰਾਜਵੀਰ ਸ਼ਰਮਾ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਦਾ ਕਨਵੀਨਰ ਲਾ ਕੇ ਪਾਰਟੀ ਨੇ ਮਾਣ ਦਿੱਤਾ ਹੈ।ਹਰਜਿੰਦਰ ਸਿੰਘ ਰਾਜਾ ਜਿਲ੍ਹਾ ਸਕੱਤਰ ਓ.ਬੀ.ਸੀ ਮੋਰਚਾ ਭਾਰਤੀ ਜਨਤਾ ਪਾਰਟੀ ਅੰਮ੍ਰਿਤਸਰ ਵਲੋਂ ਆਪਣੇ ਸਾਥੀਆਂ ਸਮੇਤ ਉਨਾਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੰਡਲ ਗੋਬਿੰਦ ਨਗਰ ਦੇ ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਬੱਬੂ, ਰਾਜ ਮਸੌਣ, ਰਜਿੰਦਰ ਸ਼ਰਮਾ, ਅਮਿਤ ਮਹਾਜਨ. ਬਜ਼ਰੰਗ ਦਲ ਤੋਂ ਅਮਿਤ ਕੁਮਾਰ ਟਿੰਕੂ, ਨੀਰਜ਼ ਅਰੋੜਾ, ਓ.ਬੀ.ਸੀ ਮੋਰਚਾ ਮੰਡਲ ਪ੍ਰਧਾਨ ਸੁਖਵਿੰਦਰ ਸਿੰਘ ਬਾਊ ਅਤੇ ਹੋਰ ਸਾਥੀ ਵੀ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media