Sunday, August 9, 2026

ਯੂਨੀਵਰਸਿਟੀ ਦੇ ਪੰਜਾਬ ਸਕੂਲ ਆਫ਼ ਇਕਨਾਮਿਕਸ ਦੇ ਨਵੇਂ ਮੁਖੀ ਦੀ ਨਿਯੁੱਕਤੀ

ਅੰਮ੍ਰਿਤਸਰ, 2 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਪ੍ਰੋ. (ਡਾ.) ਮਨਦੀਪ ਕੌਰ ਨੂੰ ਪੰਜਾਬ ਸਕੂਲ ਆਫ ਇਕਨਾਮਿਕਸ ਦੇ ਨਵੇਂ ਮੁਖੀ ਵਜੋਂ ਨਿਯੁੱਕਤ ਕੀਤਾ ਗਿਆ ਹੈ, ਅਧਿਆਪਕ ਸਾਹਿਬਾਨ ਅਤੇ ਸਟਾਫ ਦੀ ਹਾਜ਼ਰੀ ਵਿਚ ਉਨ੍ਹਾਂ ਨੇ ਮੁਖੀ ਦੀਆਂ ਸੇਵਾਵਾਂ ਲਈ ਜਾਇਨ ਕੀਤਾ।ਇਸ ਤੋਂ ਪਹਿਲਾਂ ਉਹ ਯੂਨੀਵਰਸਿਟੀ ਦੇ ਸਕੂਲ ਆਫ ਫਾਈਨੈਂਸ਼ੀਅਲ ਸਟੱਡੀਜ਼ ਦੀ ਸਾਬਕਾ ਮੁਖੀ ਹੋਣ ਦੇ ਨਾਲ ਉਹ ਲਾਈਫ ਲੌਂਗ ਲਰਨਿੰਗ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਚੁੱਕੇ ਹਨ।ਉਹ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਦੇ ਪ੍ਰੋਫੈਸਰ ਇੰਚਾਰਜ਼ ਵਜੋਂ ਵੀ ਕਾਰਜਸ਼ੀਲ ਹਨ।ਉਨ੍ਹਾਂ ਨੇ 11 ਖੋਜਾਰਥੀਆਂ ਦਾ ਪੀ.ਐਚ.ਡੀ ਦੀ ਡਿਗਰੀ ਲਈ ਮਾਰਗਦਰਸ਼ਨ ਕੀਤਾ ਹੈ ਅਤੇ 10 ਖੋਜ਼ਾਰਥੀ ਉਨ੍ਹਾਂ ਦੀ ਨਿਗਰਾਨੀ ਹੇਠ ਖੋਜ ਕਾਰਜ਼ ਕਰ ਰਹੇ ਹਨ।ਉਹ ਯੂਨੀਵਰਸਿਟੀਆਂ ਵਿੱਚ ਵੱਖ-ਵੱਖ ਖੋਜ਼ ਸੰਸਥਾਵਾਂ ਅਤੇ ਕਮੇਟੀਆਂ ਦੇ ਮੈਂਬਰ ਵੀ ਹਨ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …