Sunday, March 29, 2026

ਪੈਟਰੋਲ /ਡੀਜ਼ਲ ਨੂੰ ਲੈ ਕੇ ਜਨਤਾ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 2 ਜਨਵਰੀ (ਸੁਖਬੀਰ ਸਿੰਘ) – ਟਰੱਕ ਡਰਾਈਵਰਾਂ ਦੀ ਹੜਤਾਲ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਜੋ ਆਰਜ਼ੀ ਤੌਰ ‘ਤੇ ਸਪਲਾਈ ਵਿੱਚ ਕਿੱਲਤ ਆਈ ਸੀ, ਉਸ ਨੂੰ ਦੂਰ ਕਰ ਲਿਆ ਗਿਆ ਹੈ ਅਤੇ ਕੁੱਝ ਹੀ ਘੰਟਿਆਂ ਵਿੱਚ ਸਥਿਤੀ ਆਮ ਵਾਂਗ ਹੋ ਜਾਵੇਗੀ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਇਹ ਪ੍ਰਗਟਾਵਾ ਕਰਦੇ ਹੋਏ ਜਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ ਨੂੰ ਪੈਟਰੋਲ ਪੰਪਾਂ ਦੀ ਚੈਕਿੰਗ ਕਰਨ ਦੇ ਆਦੇਸ਼ ਵੀ ਦਿੱਤੇ ਹਨ ਤਾਂ ਕਿ ਕੋਈ ਪੈਟਰੋਲ ਅਤੇ ਡੀਜ਼ਲ ਦੀ ਕਾਲਾਬਾਜ਼ਾਰੀ ਨਾ ਕਰੇ।ਉਨਾਂ ਦੱਸਿਆ ਕਿ ਜਲੰਧਰ ਵਿਖੇ ਟਰੱਕ ਡਰਾਈਵਰਾਂ ਦੀ ਹੜਤਾਲ ਖਤਮ ਹੋ ਗਈ ਹੈ ਅਤੇ ਜਲਦ ਹੀ ਪਟਰੋਲ ਅਤੇ ਡੀਜ਼ਲ ਦੀ ਸਪਲਾਈ ਸ਼ੁਰੂ ਹੋ ਜਾਵੇਗੀ।
ਥੋਰੀ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਅਤੇ ਜਲਦੀ ਹੀ ਲੋਕਾਂ ਨੂੰ ਆਮ ਵਾਂਗ ਪਟਰੋਲ ਅਤੇ ਡੀਜ਼ਲ ਮਿਲਣਾ ਸ਼ੁਰੂ ਹੋ ਜਾਵੇਗਾ।

Check Also

ਯੂਨੀਵਰਸਿਟੀ ਵਿਖੇ `ਸਰਦਾਰਨੀ ਬਲਬੀਰ ਕੌਰ ਬਰਾੜ ਯਾਦਗਾਰੀ ਭਾਸ਼ਣ` ਦਾ ਆਯੋਜਨ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …