Sunday, October 6, 2024

ਨੈਸ਼ਨਲ ਤੀਰ ਅੰਦਾਜ਼ੀ ਮੁਕਾਬਲਿਆਂ ਵਿੱਚ ਪੀ.ਪੀ.ਐਸ ਚੀਮਾਂ ਦੇ ਬੱਚੇ ਨੇ ਜਿੱਤਿਆ ਮੈਡਲ

ਸੰਗਰੂਰ, 3 ਜਨਵਰੀ (ਜਗਸੀਰ ਲੌਂਗੋਵਾਲ) – 67ਵੀਆਂ ਨੈਸ਼ਨਲ ਖੇਡਾਂ ਲੜਕੇ/ਲੜਕੀਆਂ ਦੇ ਤੀਰ-ਅੰਦਾਜ਼ੀ ਮੁਕਾਬਲੇ ਜੋ ਕਿ 16/12/2023 ਤੋਂ 19/12/2023 ਤੱਕ ਸਕੂਲ ਨੈਸ਼ਨਲ ਨਡਿਆਡ (ਗੁਜਰਾਤ) ਵਿਖੇ ਕਰਵਾਏ ਗਏ ਸਨ।ਇਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚੇ ਕੰਪਾਊਂਡ ਈਵੈਂਟ ਵਿੱਚ ਅਵਨੀਤ ਸਿੰਘ (ਅੰਡਰ-17) ਨੇ ਬਰਾਊਂਜ਼ ਮੈਡਲ ਜਿੱਤ ਕੇ ਆਪਣੇ ਰਾਜ, ਜਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਹਨਾਂ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸੰਸਥਾ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਸੰਜੇ ਕੁਮਾਰ, ਕੋਚ ਗੁਰਪ੍ਰੀਤ ਸਿੰਘ, ਗਗਨਦੀਪ ਸਿੰਘ, ਸੰਦੀਪ ਸਿੰਘ, ਡੀ.ਪੀ.ਈ ਮੰਗਤ ਰਾਏ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ।

Check Also

ਰੰਗਮੰਚ ਕਲਾਕਾਰ ਕੈਲਾਸ਼ ਕੌਰ ਦੇ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਸਿੱਧ ਲੋਕਪੱਖੀ ਨਾਟਕਕਾਰ ਅਤੇ ਚਿੰਤਕ …