ਅੰਮ੍ਰਿਤਸਰ, 5 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੈ ਗੁਪਤਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਖਾਟੂ
ਸ਼ਾਮ ਅਤੇ ਮਹਿੰਦੀਪੁਰ ਬਾਲਾ ਜੀ ਦੇ ਦਰਸ਼ਨਾਂ ਲਈ ਅੰਮ੍ਰਿਤਸਰ ਕੇਂਦਰੀ ਹਲਕੇ ਤੋਂ ਬੱਸ ਰਵਾਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਨੇ ਸ਼ਰਧਾਲੂਆਂ ਨੂੰ ਇੱਕ ਵੱਡੀ ਸਹੂਲਤ ਪ੍ਰਦਾਨ ਕੀਤੀ ਹੈ।
ਵਿਧਾਇਕ ਡਾ. ਅਜੈ ਗਪਤਾ ਨੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਲ ਦੇ ਪਹਿਲੇ ਹਫ਼ਤੇ ਹੀ ਯਾਤਰੀਆਂ ਨੂੰ ਧਾਰਮਿਕ ਯਾਤਰਾ ਦਾ ਸ਼ੁਭਾਗ ਪ੍ਰਾਪਤ ਹੋਇਆ ਹੈ।ਵਿਧਾਇਕ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ ਸੀ।
ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੋ ਦੇਵੀ, ਮਾਤਾ ਜਵਾਲਾ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾ ਜੀ ਧਾਮ ਜੀ ਦੇ ਸਪੈਸ਼ਲ ਬੱਸਾਂ ਰਾਹੀਂ ਸ਼ਰਧਾਲੂਆਂ ਨੂੰ ਦਰਸ਼ਨ ਕਰਵਾਏ ਜਾਣਗੇ।
ਵਿਧਾਇਕ ਨੇ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁੱਲ ਮੁਫ਼ਤ ਦਿੱਤੀ ਜਾ ਰਹੀ ਹੈ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media