Tuesday, November 24, 2026

ਗੁ. ਗੰਜ਼ ਬਾਬਾ ਦੀਪ ਸਿੰਘ ਤੋਂ ਸ਼੍ਰੋਮਣੀ ਕਮੇਟੀ ਦੇ ਆਪਣੇ ਵੈਬ ਚੈਨਲ ’ਤੇ ਹੋਵੇਗਾ ਗੁਰਬਾਣੀ ਪ੍ਰਸਾਰਣ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਿਰੋਪਾਓ ਦੀ ਵਰਤੋਂ ਬਾਰੇ ਸਿਧਾਂਤਕ ਫੈਸਲੇ ਤੋਂ ਇਲਾਵਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਬਾਣੀ ਪ੍ਰਸਾਰਣ ਨੂੰ ਆਪਣੇ ਵੈਬ ਚੈਨਲ (ਯੂਟਿਊਬ ਅਤੇ ਫੇਸਬੁੱਕ ਆਦਿ) ਚੈਨਲ ’ਤੇ ਚਲਾਉਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਨਾਲ ਸੰਗਤਾਂ ਦੀ ਭਾਰੀ ਸ਼ਰਧਾ ਜੁੜੀ ਹੋਈ ਹੈ।ਇਥੇ ਆਪਣਾ ਵੈਬ ਚੈਨਲ ਸਥਾਪਿਤ ਕਰਨ ਨਾਲ ਨਿਯਮਤ ਤੌਰ ’ਤੇ ਸੰਗਤ ਤੱਕ ਸਿੱਧਾ ਗੁਰਬਾਣੀ ਪ੍ਰਸਾਰਣ ਨਿਰੰਤਰ ਪੁੱਜ ਸਕੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਤਕਨੀਕ ਦਾ ਸਾਊਂਡ ਸਿਸਟਮ ਵੀ ਲਗਾਇਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …