Sunday, February 22, 2026

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ

ਸ਼੍ਰੋਮਣੀ ਕਮੇਟੀ ਨੇ ਗੁਰੂ ਜੀ ਦੇ ਜੀਵਨ ਤੇ ਝਾਤ ਪਾਉਂਦਾ ਟ੍ਰੈਕਟ ਵੀ ਵੰਡਿਆ PPN2712201402

ਅੰਮ੍ਰਿਤਸਰ, 27 ਦਸੰਬਰ (ਗੁਰਪ੍ਰੀਤ ਸਿੰਘ) – ਸਾਹਿਬ-ਏ-ਕਮਾਲ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ-ਕੀਰਤਨ ਆਯੋਜਿਤ ਕੀਤਾ ਗਿਆ।ਇਸ ਸਮੇਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਮੌਜੂਦ ਸਨ। ਫੁੱਲਾਂ ਨਾਲ ਸੱਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾ ਰਹੇ ਸਨ।ਨਗਰ ਕੀਰਤਨ ਵਿੱਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਧਾਰਮਿਕ ਟਕਸਾਲਾਂ, ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਵੱਖ-ਵੱਖ ਬੈਂਡ ਪਾਰਟੀਆਂ, ਗੱਤਕਾ ਪਾਰਟੀਆਂ ਤੇ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦੀਆਂ ਸੰਗਤਾਂ ਸ਼ਾਮਲ ਸਨ।ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਛਪਿਆ ਅਤੇ ਸ. ਦਿਲਜੀਤ ਸਿੰਘ ਬੇਦੀ ਵੱਲੋਂ ਲਿਖਿਆ ਕਿਤਾਬਚਾ ਬਾਦਸ਼ਾਹ ਦਰਵੇਸ਼ ਗੁਰ ਗੋਬਿੰਦ ਸਿੰਘ ਵੱਡੀ ਗਿਣਤੀ ਵਿਚ ਸੰਗਤਾਂ ਵਿਚ ਵੰਡਿਆ ਗਿਆ।
ਨਗਰ ਕੀਰਤਨ ਵਿੱਚ ਸ. ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ. ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਹਰਭਜਨ ਸਿੰਘ ਮਨਾਵਾਂ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸ. ਮਹਿੰਦਰ ਸਿੰਘ ਆਹਲੀ ਵਧੀਕ ਸਕੱਤਰ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਜਸਪਾਲ ਸਿੰਘ ਤੇ ਸ. ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਕਰਮਬੀਰ ਸਿੰਘ, ਸ. ਤਰਵਿੰਦਰ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ ਤੇ ਸ. ਹਰਜੀਤ ਸਿੰਘ ਲਾਲੂ ਘੁੰਮਣ ਇੰਚਾਰਜ, ਸ. ਮਲਕੀਤ ਸਿੰਘ ਬਹਿੜਵਾਲ ਸ/ਸੁਪ੍ਰਿੰਟੈਂਡੈਂਟ, ਸ. ਜਤਿੰਦਰ ਸਿੰਘ, ਸ. ਸੁਖਰਾਜ ਸਿੰਘ, ਸ. ਬਿਅੰਤ ਸਿੰਘ ਅਨੰਦਪੁਰੀ, ਸ. ਰਘਬੀਰ ਸਿੰਘ ਮੰਡ, ਸ. ਸਤਨਾਮ ਸਿੰਘ ਤੇ ਵਧੀਕ ਮੈਨੇਜਰ, ਸ. ਤੇਜਿੰਦਰ ਸਿੰਘ ਐਡੀ: ਚੀਫ, ਸ. ਪਰਮਜੀਤ ਸਿੰਘ, ਸ. ਲਖਬੀਰ ਸਿੰਘ ਤੇ ਸ. ਦਰਸ਼ਨ ਸਿੰਘ ਮੀਤ ਮੈਨੇਜਰ, ਸ. ਲਖਵਿੰਦਰ ਸਿੰਘ ਬਦੋਵਾਲ, ਸ. ਗੁਰਦੀਪ ਸਿੰਘ ਮੱਟੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਸ੍ਰੀ ਗੁਰੂ ਰਾਮਦਾਸ ਨਿਵਾਸ, ਬ੍ਰਹਮ ਬੂਟਾ ਮਾਰਕੀਟ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਦਰਸ਼ਨੀ ਡਿਊੜੀ, ਗੁਰੂ ਬਜ਼ਾਰ, ਚੌਂਕ ਚੁਰਸਤੀ ਅਟਾਰੀ, ਮਜੀਠ ਮੰਡੀ, ਚੌਂਕ ਮਲ੍ਹਾ ਸਿੰਘ, ਬਜ਼ਾਰ ਮਿਸ਼ਰੀ, ਬਜ਼ਾਰ ਬਾਸਾਂ, ਚੌਂਕ ਛੱਤੀ ਖੂਹੀ, ਬਜ਼ਾਰ ਹੰਸਲੀ ਵਾਲਾ, ਢਾਬ ਵਸਤੀ ਰਾਮ, ਚੌਂਕ ਚਿੰਤਪੁਰਨੀ, ਜੌੜਾ ਪਿੱਪਲ, ਚੌਂਕ ਚਬੂਤਰਾ, ਚੌਂਕ ਜੈ ਸਿੰਘ, ਚੌਂਕ ਮੋਨੀ, ਚੌਂਕ ਕਰੋੜੀ, ਚੌਂਕ ਮੰਨਾ ਸਿੰਘ, ਚੌਂਕ ਪ੍ਰਾਗਦਾਸ, ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।
ਸ. ਦਿਲਜੀਤ ਸਿੰਘ ਬੇਦੀ ਬੁਲਾਰਾ ਤੇ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ 28 ਦਸੰਬਰ 2014 ਦਿਨ ਐਤਵਾਰ ਨੂੰ ਸਵੇਰੇ 8.30 ਵਜੇ ਤੋਂ 12.00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਰਾਤ 7.00 ਵਜੇ ਤੋਂ 9.00 ਵਜੇ ਤੀਕ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ, ਜਿਸ ਵਿੱਚ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਉਣਗੇ।ਰਾਤ 9.00 ਵਜੇ ਕਵੀ ਦਰਬਾਰ ਆਰੰਭ ਹੋਵੇਗਾ, ਜਿਸ ਵਿੱਚ ਪੰਥ ਪ੍ਰਸਿੱਧ ਕਵੀ ਜਨ ਆਪਣੀਆਂ ਕਵਿਤਾਵਾਂ ਰਾਹੀਂ ਗੁਰੂ ਪਾਤਸ਼ਾਹ ਦੇ ਜੀਵਨ ਸਬੰਧੀ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਅੱਗੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਾਮ ਨੂੰ ਦੀਪਮਾਲਾ ਕੀਤੀ ਜਾਵੇਗੀ ਅਤੇ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਹੈ ਕਿ ਪਰਿਵਾਰਾਂ ਸਮੇਤ ਨਗਰ ਕੀਰਤਨ ਅਤੇ ਧਾਰਮਿਕ ਦੀਵਾਨ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਬਖਸ਼ਿਸ਼ਾਂ ਦੇ ਪਾਤਰ ਬਣਨ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply